ਫੋਟੋਗ੍ਰਾਫਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਆਯੋਜਿਤ

ਕੈਪਸ਼ਨ-ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਖਿੰਡਾ ਤੇ ਬਾਕੀ ਮੈਂਬਰ

ਕਿਸਾਨਾਂ ਦਾ ਸਾਥ ਦੇਣ ਦੇ ਐਲਾਨ ਦੇ ਨਾਲ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨਗੇ ਸਮੂਹ ਫੋਟੋਗ੍ਰਾਫਰ – ਖਿੰਡਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਫੋਟੋਗ੍ਰਾਫਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਇਕਾਈ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਖਿੰਡਾ ਦੀ ਅਗਵਾਈ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ । ਮੀਟਿੰਗ ਦੌਰਾਨ ਜਿਥੇ ਅਗਾਮੀ ਵਿਆਹ ਸਮਾਗਮ ਤੇ ਹੋਰ ਸਮਾਗਮਾਂ ਤੇ ਫੋਟੋਗ੍ਰਾਫਰ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉੱਥੇ ਹੀ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ । ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਖਿੰਡਾ ਨੇ ਕਿਹਾ ਕਿ ਦਿੱਲੀ ਵਿੱਚ ਸਰਕਾਰ ਨਾਲ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਜਿਥੇ ਫੋਟੋਗ੍ਰਾਫਰ ਐਸੋਸੀਏਸ਼ਨ ਆਪਣਾ ਹਰ ਤਰ੍ਹਾਂ ਨਾਲ ਯੋਗਦਾਨ ਦੇਵੇਗੀ।

ਉਥੇ ਹੀ ਕਿਸਾਨੀ ਸੰਘਰਸ਼ ਦਾ ਤਨ ਤੇ ਧਨ ਨਾਲ ਪੂਰਨ ਸਹਿਯੋਗ ਵੀ ਕਰੇਗੀ । ਇਸ ਤੋਂ ਇਲਾਵਾ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ 81 ਵੇਂ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਚ ਕਰਵਾਏ ਜਾ ਰਹੇ ਸਮਾਰੋਹ ਵਿੱਚ ਵੀ ਸਮੂਹ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਮੈਂਬਰ ਵਧ ਚੜ੍ਹ ਕੇ ਹਿੱਸਾ ਲੈਣਗੇ ਤੇ ਸ਼ਹੀਦ ਊਧਮ ਸਿੰਘ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨਗੇ । ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਬੱਬੂ ,ਜਸਵੰਤ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ ,ਜਤਿੰਦਰ ਸਿੰਘ ਰਿੰਪੂ, ਕੁਨਾਲ ਸੂਦ, ਰਾਜਾ ਨਈਅਰ, ਸਤਨਾਮ ਸਿੰਘ, ਰਜਵੰਤ ਸਿੰਘ, ਹਰਪਿੰਦਰ ਸਿੰਘ, ਚਰਨਜੀਤ ਸਿੰਘ ਢਿਲੋਂ ਆਦਿ ਵੱਡੀ ਗਿਣਤੀ ਵਿਚ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਅੱਜ ਪਟਿਆਲੇ ਵਿਖੇ ਹੋ ਰਹੀ ਹੱਲਾ ਬੋਲ ਮਹਾਂ ਰੈਲੀ ਵਿੱਚ ਸਮੁੱਚਾ ਅਧਿਆਪਕ ਵਰਗ ਸ਼ਾਮਿਲ ਹੋਵੇ- ਝੰਡ , ਕਾਲੀ
Next articleआर.सी.एफ एम्पलाईज यूनियन के तीन दिवसीय रोष प्रदर्शन का अंतिम दिन