ਬਾਬਾ ਦੀਪ ਸਿੰਘ ਨਗਰ ਵਿਖੇ ਬਿਜਲੀ ਬਿੱਲ ਮੁਆਫ਼ ਕਰਨ ਤੇ ਵੱਖ ਵੱਖ ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ ਕੈਂਪ ਲਗਾਇਆ

ਕੈਪਸ਼ਨ- ਬਾਬਾ ਦੀਪ ਸਿੰਘ ਨਗਰ ਵਿਖੇ ਵੱਖ ਵੱਖ ਭਲਾਈ ਸਕੀਮਾਂ ਤੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਲਗਾਏ ਗਏ ਕੈਂਪ ਦੇ ਵੱਖ ਵੱਖ ਦ੍ਰਿਸ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਗਰਾਮ ਪੰਚਾਇਤ ਬਾਬਾ ਦੀਪ ਸਿੰਘ ਨਗਰ ਰੇਲ ਕੋਚ ਫੈਕਟਰੀ ਵਿੱਚ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਖੈਡ਼ਾ ਮੰਦਰ ਦੇ ਐਸਡੀਓ ਸੁਖਦੇਵ ਸਿੰਘ ਸਹੋਤਾ ਦੀ ਅਗਵਾਈ ਵਿੱਚ ਪੂਰੀ ਟੀਮ ਨੂੰ ਪੰਜਾਬ ਸਰਕਾਰ ਵੱਲੋਂ ਦੋ ਕਿਲੋਵਾਟ ਦੇ ਬਿਜਲੀ ਬਿਲਾਂ ਨੂੰ ਮੁਆਫ ਕਰਨ ਸਬੰਧੀ ਇਕ ਕੈਂਪ ਪਿੰਡ ਦੇ ਸਰਪੰਚ ਬੀਬੀ ਰੁਪਿੰਦਰ ਕੌਰ ਦੀ ਦੇਖ ਰੇਖ ਹੇਠ ਲਗਾਇਆ ਗਿਆ। ਇਸ ਦੌਰਾਨ ਸਰਪੰਚ ਰੁਪਿੰਦਰ ਕੌਰ ਨੇ ਦੱਸਿਆ ਕਿ ਬਿਜਲੀ ਵਿਭਾਗ ਇਸ ਕੈਂਪ ਦੌਰਾਨ ਜਿਨ੍ਹਾਂ ਖਪਤਕਾਰਾਂ ਦੇ ਦੋ ਕਿਲੋਵਾਟ ਤੱਕ ਦੇ ਕੁਨੈਕਸ਼ਨ ਸਨ। ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਕਾਗਜ਼ੀ ਕਾਰਵਾਈ ਜਿੱਥੇ ਵਿਭਾਗ ਦੁਆਰਾ ਪੂਰੀ ਕੀਤੀ ਗਈ।

ਉਥੇ ਹੀ ਕੈਂਪ ਦੌਰਾਨ ਲੇਬਰ ਜੌਬ ਕਾਰਡ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਤੋਂ ਜ਼ਿਆਦਾ ਹੈ, ਬਣਾਉਣ ਸੰਬੰਧੀ ਵੀ ਕਾਰਜ ਨੂੰ ਨੇਪਰੇ ਚਾੜ੍ਹਿਆ ਗਿਆ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੀ ਹਰੇਕ ਲਾਭਪਾਤਰੀ ਸਕੀਮਾਂ ਸਬੰਧੀ ਕੈਂਪ ਦੌਰਾਨ ਵਿਅਕਤੀਆਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬਿਜਲੀ ਬੋਰਡ ਖੈਡ਼ਾ ਮੰਦਰ ਦੇ ਐਸ ਡੀ ਓ ਸੁਖਦੇਵ ਸਿੰਘ ਸਹੋਤਾ, ਜੇ ਈ ਜਸਪਾਲ ਸਿੰਘ, ਗੁਰਦੀਪ ਸਿੰਘ, ਗੁਰਮੇਲ ਸਿੰਘ ,ਹਰਕਮਲ ਸਿੰਘ, ਜਗੀਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਰਮਨਦੀਪ ਕੌਰ ਪੰਚ , ਦਵਿੰਦਰਪਾਲ ਪੰਚ ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਕਤ
Next articleਗੀਤ