ਕਪੂਰਥਲਾ, (ਕੌੜਾ)- ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਹਲਕਿਆਂ ਦੀ ਵੋਟਰ ਟਰਨ ਆਊਟ ਵਧਾਉਣ ਸਬੰਧੀ ਚਲਾਈ ਜਾ ਰਹੀ ਵਿਸ਼ੇਸ਼ ਸਵੀਪ ਮੁਹਿੰਮ ਦੇ ਤਹਿਤ ਸਵੀਪ ਨੋਡਲ ਅਫਸਰ ਸੁਲਤਾਨਪੁਰ ਲੋਧੀ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਐਨਐਸਐਸ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਐਨ ਐਸ ਐਸ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਚੋਣ ਹਲਕਿਆਂ ਵਿੱਚ ਵੋਟਰ ਟਰਨ ਆਊਟ ਵਧਾਉਣ ਸਬੰਧੀ ਕਾਲਜ ਵਿਖੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹਨਾਂ ਗਤੀਵਿਧੀਆਂ ਦੇ ਤਹਿਤ 8 ਮਾਰਚ 2024 ਨੂੰ ਕਾਲਜ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਵਿਦਿਆਰਥੀਆਂ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ ਵੱਖ ਪੱਖਾਂ ਤੋਂ ਆਪਣੇ ਵਿਚਾਰ ਪੇਸ਼ ਕੀਤੇ ਇਸ ਉਪਰੰਤ 9 ਮਾਰਚ 2024 ਨੂੰ ਚੋਣ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਨਾਰੇ ਲਗਾਉਂਦਿਆਂ ਆਮ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਉਤਸ਼ਾਹਿਤ ਕੀਤਾ ਗਿਆ
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਿਲਜੀਤ ਸਿੰਘ ਖਹਿਰਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਸਾਨੂੰ ਬਹੁਤ ਹੀ ਕੁਰਬਾਨੀਆਂ ਦੇ ਬਾਅਦ ਮਿਲਿਆ ਹੈ ਸੋ ਇਸ ਅਧਿਕਾਰ ਦੀ ਸਹੀ ਵਰਤੋਂ ਕਰਦਿਆਂ ਸਾਨੂੰ ਚੰਗੀ ਸਰਕਾਰ ਬਣਾਉਣ ਅਤੇ ਚੰਗੇ ਯੋਗ ਉਮੀਦਵਾਰਾਂ ਨੂੰ ਅੱਗੇ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਕਿ ਦੇਸ਼ ਦੀ ਤਰੱਕੀ ਅਤੇ ਉਨਤੀ ਵਿੱਚ ਲਗਾਤਾਰ ਵਾਧਾ ਹੁੰਦਾ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly