ਅੱਪਰਾ (ਸਮਾਜ ਵੀਕਲੀ) – ਪਿੰਡ ਸਮਰਾੜੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਿਲੌਰ ਵਲੋਂ ਡਾ. ਜਸਵੰਤ ਰਾਏ ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਾਪ ਰੇਜੀਡਿਊ ਮੈਨੇਜਮੈਂਟ ਸਕੀਮ ਅਧੀਨ ਪਰਾਲੀ ਪ੍ਰਬੰਧਨ ਤੇ ਹਾੜੀ ਦੀਆਂ ਫਸਲਾਂ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਉਨਾਂ ਤੇਜੀ ਨਾਲ ਵਧਦੀ ਅਬਾਦੀ ਦੀਆਂ ਅਨਾਜ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਮੌਕੇ ਉਨਾਂ ਖੇਤੀਬਾੜੀ ਵਿਭਾਗ ਵਲੋਂ 50 ਪ੍ਰੀਸ਼ਤ ਸਬਸਿਡੀ ’ਤੇ ਮਿਲ ਰਹੀਆਂ ਖੇਤੀਬਾੜੀ ਮਸੀਨਰੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਗੁਰਮੀਤ ਸਿੰਘ ਰਿਆੜ ਖੇਤੀ ਲਾਗਤਾਂ ਘਟਾਉਣ ਤੇ ਕੁਦਰਤੀ ਸੋਮਿਆਂ ਨੂੰ ਅਗਲੀਆਂ ਪੀੜੀਆਂ ਤੱਕ ਬਚਾਉਣ ਬਾਰੇ ਜਾਣਕਾਰੀ ਦਿੱਤਾ। ਇਸ ਮੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਫਿਲੌਰ ਨੇ ਪਰਾਲੀ ਦੀ ਸਾਂਭ ਸੰਭਾਲ, ਸਮੁੱਚੇ ਪ੍ਰਬੰਧਨ ਤੇ ਤੇਲ ਬੀਜਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਵੀਰ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly