ਕਪੂਰਥਲਾ, (ਕੌੜਾ)- ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਪ੍ਰੋ. ਰਿਸ਼ੂ ਬਾਲਾ ਦੀ ਅਗਵਾਈ ਹੇਠ “ਹਿੰਦੀ ਦਿਵਸ ” ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਹਿੰਦੀ ਦਿਵਸ ਦੇ ਸੰਬੰਧ ਵਿੱਚ ਆਪਣੀਆਂ ਕਵਿਤਾਵਾਂ, ਭਾਸ਼ਣ ਅਤੇ ਗੀਤ ਆਦਿ ਪੇਸ਼ ਕੀਤੇ। ਇਸ ਮੌਕੇ ਤੇ ਹਿੰਦੀ ਦੇ ਪ੍ਰਸਿੱਧ ਦੋਹਿਆਂ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਦੀ ਇਸ ਗਿਆਨ ਵਰਧਕ ਪੇਸ਼ਕਾਰੀ ਦੀ ਸਰਾਹਨਾ ਕੀਤੀ ਅਤੇ ਹਿੰਦੀ ਦਿਵਸ ਦੀ ਮਹਾਂਨਤਾ ਨੂੰ ਦਰਸਾਉਂਦੇ ਹੋਏ ਆਪਣੇ ਅਣਮੁੱਲੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਕਾਲਜ ਦੇ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਗਰਲ਼ਜ਼ ਵਿੰਗ, ਡਾ. ਮਨੀ ਛਾਬੜਾ ਮੁੱਖੀ ਕਾਮਰਸ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁੱਖੀ ਆਰਟਸ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁੱਖੀ ਕੰਪਿਊਟਰ ਵਿਭਾਗ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਜਾਪ ਸਿੰਘ, ਸ. ਅਜਮੇਰ ਸਿੰਘ, ਸ੍ਰੀ ਸੁਮਿਤ ਕੁਮਰਾ, ਅਮਨਦੀਪ
ਕੌਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly