100% ਹਾਜਰੀ ਤੇ ਵਿਦਿਆਰਥੀਆਂ ਦੀ ਹੁਣ ਤੱਕ ਦੀ ਵਿਦਿਅਕ ਅਤੇ ਸਹਿ ਵਿਦਿਅਕ ਕਾਰਗੁਜਾਰੀ ਮਾਪਿਆਂ ਨਾਲ ਸਾਂਝੀ ਕੀਤੀ
ਕਪੂਰਥਲਾ, 18 ਦਸੰਬਰ (ਕੌੜਾ)- ਜਿਲਾ ਸਿੱਖਿਆ ਅਧਿਕਾਰੀ ਕਪੂਰਥਲਾ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਧਿਕਾਰੀ ਕਪੂਰਥਲਾ -1 ਰਾਜੇਸ਼ ਕੁਮਾਰ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸੇਖੂਪੁਰ ਵਿਖੇ ਮੈਗਾ ਪੀ ਟੀ ਐਮ ਦਾ ਆਯੋਜਨ ਕੀਤਾ ਗਿਆ। ਸਕੂਲ ਮੁੱਖੀ ਜੈਮਲ ਸਿੰਘ ਸੈਂਟਰ ਹੈੱਡ ਟੀਚਰ ਸ਼ੇਖੂਪੁਰ ਅਤੇ ਸਮੁੱਚੇ ਸਟਾਫ਼ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮਿਸ਼ਨ ਸਮਰੱਥ ਨਵੇਂ ਦਾਖਲੇ ਛੁੱਟੀਆਂ ਦੌਰਾਨ ਮਾਪਿਆਂ ਦੀ ਭੂਮਿਕਾ ਜੀਰੋ ਡਰਾਪ ਆਉਟ 100% ਹਾਜਰੀ ਤੇ ਵਿਦਿਆਰਥੀਆਂ ਦੀ ਹੁਣ ਤੱਕ ਦੀ ਵਿਦਿਅਕ ਅਤੇ ਸਹਿ ਵਿਦਿਅਕ ਕਾਰਗੁਜਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ।
ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲਾਇਬ੍ਰੇਰੀ ਲੰਗਰ ਵੀ ਲਗਾਇਆ ਗਿਆ ਤੇ ਨਵੀਂ ਵਿਦਿਅਕ ਸੈਸ਼ਨ ਲਈ ਬੱਚਿਆਂ ਦੀ ਰਜਿਸਟਰੇਸ਼ਨ ਕੀਤੀ ਗਈ। ਪੀ ਟੀ ਐਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਤਿਆਰ ਕੀਤੀ ਗਈ ਟੀ ਐਲ ਐਮ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਨੀਤੂ ਆਨੰਦ, ਕੁਲਦੀਪ ਕੌਰ, ਮੋਨਿਕਾ ਅਰੋੜਾ, ਰਚਨਾ ਪੁਰੀ, ਸ਼ੈਲਜਾ ਸ਼ਰਮਾ, ਕਮਲਦੀਪ,, ਮਮਤਾ ਦੇਵੀ, ਮਨਮੋਹਣ ਕੌਰ, ਬਰਿੰਦਾ ਸ਼ਰਮਾ,ਸ਼ੰਮਾ ਰਾਣੀ, ਰਚਨਾ ਚੇਅਰਪਰਸਨ ਐਸ ਐਮ ਸੀ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly