ਅੱਪਰਾ (ਜੱਸੀ)-ਅੱਜ ਸਰਕਾਰੀ ਹਾਈ ਸਮਾਰਟ ਸਕੂਲ ਅਪਰਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁੱਖੀ ਜਸਪਾਲ ਸੰਧੂ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ! ਇਸ ਮੀਟਿੰਗ ਵਿੱਚ ਮਾਪਿਆ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਚਰਚਾ ਕੀਤੀ ਗਈ ਅਧਿਆਪਕਾਂ ਵੱਲੋਂ ਮਿਸ਼ਨ ਸਮਰੱਥ ਪ੍ਰੋਜੈਕਟ ਤਹਿਤ ਬੱਚਿਆਂ ਦੇ ਸਿੱਖਣ ਪੱਧਰ ਬਾਰੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ!
ਸਲਾਨਾ ਪ੍ਰੀਖਿਆ ਦੀ ਤਿਆਰੀ ਸਬੰਧੀ ਮਿਸ਼ਨ 100ਪ੍ਰਤੀਸ਼ਤ ਬਾਰੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਮਿਸ਼ਨ 100% ਨੂੰ ਸਫਲ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ! ਇਸ ਤੋਂ ਇਲਾਵਾ ਸਕੂਲ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਸਬੰਧੀ ਮਾਪਿਆਂ ਨਾਲ ਗੱਲਬਾਤ ਕੀਤੀ ਗਈ! ਮਾਪਿਆਂ ਨੇ ਇਸ ਮੈਗਾ ਪੀਟੀਐਮ ਦੀ ਸ਼ਲਾਗਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਅਜਿਹੇ ਕਦਮ ਬੱਚਿਆਂ ਲਈ ਲਾਹੇਵੰਦ ਸਾਬਤ ਹੋਣਗੇ! ਅੱਜ ਬੱਚਿਆਂ ਤੇ ਮਾਪਿਆ ਵਾਸਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ, ਸਕੂਲ ਨੂੰ ਖੂਬ ਸ਼ਿੰਗਾਰਿਆ ਗਿਆ ਤਾਂ ਜੋ ਮਾਪੇ ਸਕੂਲ ਤੇ ਮਾਣ ਮਹਿਸੂਸ ਕਰ ਸਕਣ!ਅੱਜ ਦੀ ਮੀਟਿੰਗ ਵਿੱਚ ਸਕੂਲ ਮੁੱਖੀ ਜਸਪਾਲ ਸੰਧੂ, ਮਨਦੀਪ ਸਿੰਘ ਮਾਨ, ਸ਼ਰਨਜੀਤ ਸਿੰਘ, ਅਰਵਿੰਦਰ ਸਿੰਘ, ਚੇਅਰਮੈਨ ਕਮਲ ਕੁਮਾਰ, ਹਰਜੀਤ ਸਿੰਘ, ਨੈਨਸੀ ਰਾਣੀ, ਨੀਰੂ ਬਾਲਾ, ਰਮਨਦੀਪ ਕੌਰ ਕੈਂਥ, ਗੁਰਨਾਮ ਸਿੰਘ, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ!
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly