ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਓਰੀਐਂਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਉਪਲਬਧੀ ਹਾਸਲ ਕਰਦੇ ਹੋਏ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 100% ਨਤੀਜਾ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੁਲਜੀਤ ਨੇ 86% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਿਮਰਦੀਪ ਨੇ 85.55% ਅੰਕ ਪ੍ਰਾਪਤ ਕੀਤੇ। ਸਮੀਰਾ ਅਤੇ ਕਸ਼ਿਸ਼ ਨੇ ਸਾਂਝੇ ਤੌਰ ‘ਤੇ 81% ਅੰਕ ਹਾਸਲ ਕੀਤੇ, ਜਦਕਿ ਤਨੁਸ਼੍ਰੀ ਨੇ 80% ਅੰਕ ਪ੍ਰਾਪਤ ਕੀਤੇ। ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਦਿਲੋਂ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਵਿਕਰਮ ਸ਼ਰਮਾ, ਪ੍ਰਬੰਧਕ ਨਿਰਦੇਸ਼ਕ ਸ਼ੁਭਮ ਸ਼ਰਮਾ ਅਤੇ ਸ਼ਾਰਦਾ ਸ਼ਰਮਾ, ਨਿਰਦੇਸ਼ਕ ਡਾ: ਸ਼ਰੂਤੀ ਸ਼ਰਮਾ ਅਤੇ ਪ੍ਰਿੰਸੀਪਲ ਲਕਸ਼ਮੀ ਠਾਕੁਰ ਚੌਹਾਨ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



