HOME ਕਿਸੇ ਘਰ ਜਾਂ ਅਦਾਰੇ ਵਿੱਚ ਦੂਜੀ ਵਾਰ ਡੇਗੂੰ ਦਾ ਲਾਰਵਾ ਮਿਲਣ ‘ਤੇ...

ਕਿਸੇ ਘਰ ਜਾਂ ਅਦਾਰੇ ਵਿੱਚ ਦੂਜੀ ਵਾਰ ਡੇਗੂੰ ਦਾ ਲਾਰਵਾ ਮਿਲਣ ‘ਤੇ ਕੱਟਿਆ ਜਾਵੇ ਚਲਾਣ – ਅਨਮਜਯੋਤ ਕੌਰ

1

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜਯੋਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜਯੋਤ ਕੌਰ ਨੇ ਜ਼ਿਲ੍ਹੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜੋਤ ਕੌਰ ਨੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਸਹਿਯੋਗੀ ਵਿਭਾਗਾਂ ਨੂੰ ਜ਼ਿਲ੍ਹੇ ਵਿਚ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਾਰੇ ਸਹਿਯੋਗੀ ਵਿਭਾਗ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਜੀਵਾਣੂਆਂ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਅਤੇ ਦੂਸ਼ਿਤ ਪਾਣੀ ਨਾਲ ਦਸਤ, ਉਲਟੀਆਂ, ਹੈਜ਼ਾ, ਪੀਲੀਆ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਅੰਤਰ ਵਿਭਾਗੀ ਸਹਿਯੋਗ ਬਹੁਤ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇੰਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਡੇੰਗੂ ‘ਤੇ ਵਾਰ ਮੁਹਿੰਮ ਤਹਿਤ ਘਰ-ਘਰ ਸਰਵੇ ਕਰਕੇ ਲਾਰਵਾ ਖ਼ਤਮ ਕੀਤਾ ਜਾਵੇ ਤੇ ਆਮ ਲੋਕਾਂ ਨੂੰ ਲਾਰਵੇ ਦੀ ਪਛਾਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਸੇ ਘਰ ਜਾਂ ਅਦਾਰੇ ਵਿੱਚ ਪਹਿਲੀ ਵਾਰ ਡੇੰਗੂ ਦਾ ਲਾਰਵਾ ਮਿਲਣ ‘ਤੇ ਚੇਤਾਵਨੀ ਨੋਟਿਸ ਜਾਰੀ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਅਰਬਨ ਬਾਡੀ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਘਰ ਜਾਂ ਅਦਾਰੇ ਵਿੱਚ ਦੂਜੀ ਵਾਰ ਡੇੰਗੂ ਦਾ ਲਾਰਵਾ ਮਿਲਦਾ ਹੈ ਤਾਂ ਉਸਦਾ ਚਲਾਨ ਕੱਟਿਆ ਜਾਵੇ। ਇਸ ਮੌਕੇ ਉਨ੍ਹਾਂ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਦੀ ਗੱਲ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨਵਾਂਸ਼ਹਿਰ ਵਿਚ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ। ਇਸ 100 ਦਿਨਾ ਟੀਬੀ ਮੁਕਤ ਭਾਰਤ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੁਹਿੰਮ ਦੌਰਾਨ ਟੀਬੀ ਦੇ ਉਨ੍ਹਾਂ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾਵੇ, ਜਿਨ੍ਹਾਂ ਵਿਚ ਟੀਬੀ ਹੋਣ ਦਾ ਖਤਰਾ ਜ਼ਿਆਦਾ ਹੈ। ਇਸ ਕੈਟਾਗਿਰੀ ਵਿਚ ਸ਼ੂਗਰ ਦੇ ਮਰੀਜ਼, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਭੱਠਿਆਂ ਤੇ ਕੰਮ ਕਰਨ ਵਾਲੇ ਮਜ਼ਦੂਰ, ਢਾਬੇ ਤੇ ਅਲਕੋਹਲਿਕ ਵਿਅਕਤੀ ਸ਼ਾਮਲ ਹਨ। ਉਨ੍ਹਾਂ ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਅਨੀਮੀਆ ਦੀ ਸਕਰੀਨਿੰਗ ਤੇ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ ਯਕੀਨੀ ਬਣਾਈ ਜਾਵੇ, ਕਿਉਂਕਿ ਇਹ ਮਾਤਰੀ ਮੌਤਾਂ ਦੇ ਪ੍ਰਮੁੱਖ ਕਾਰਨਾਂ ਵਿਚ ਸ਼ਾਮਲ ਹਨ। ਜੋ ਗਰਭਵਤੀ ਔਰਤਾਂ ਹਾਈਰਿਸਕ ਕੈਟਾਗਰੀ ਵਿਚ ਆਉਂਦੀਆਂ ਹਨ, ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ। ਹਰ ਗਰਭਵਤੀ ਔਰਤ ਦੀ 12 ਹਫਤੇ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਟਰੈਕ ਕਰਕੇ ਚਾਰ ਏ.ਐੱਨ.ਸੀ. ਚੈਕਅੱਪ ਮੁਕੰਮਲ ਕਰਵਾਉਣ ਦੇ ਨਾਲ-ਨਾਲ ਹੋਮ ਡਲਿਵਰੀਆਂ ਨੂੰ ਰੋਕਿਆ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ “
Next articleਫਸਲੀ ਵਿਭਿਨੰਤਾ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ – ਰਾਜੀਵ ਵਰਮਾ