ਬਾਬਾ ਅਮਨ ਸਿੰਘ ਖ਼ਿਲਾਫ਼ ਹੋਰ ਨਿਹੰਗਾਂ ਦੀ ਸੁਰ ਤਿੱਖੀ ਹੋਈ

ਨਵੀਂ ਦਿੱਲੀ, (ਸਮਾਜ ਵੀਕਲੀ):   ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਵਿਵਾਦਾਂ ’ਚ ਘਿਰੇ ਬਾਬਾ ਅਮਨ ਸਿੰਘ ਖ਼ਿਲਾਫ਼ ਸਿੰਘੂ ਬਾਰਡਰ ਉਪਰ ਬੈਠੀਆਂ ਅੱਧੀ ਦਰਜਨ ਤੋਂ ਵੱਧ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀ ਸੁਰ ਤਿੱਖੀ ਹੋ ਗਈ ਹੈ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਾਬਾ ਮਾਨ ਸਿੰਘ ਦੇ ਹਜ਼ੂਰ ਸਾਹਿਬ ਤੋਂ ਪਰਤਣ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਅਗਲੇ ਇੱਕ-ਦੋ ਦਿਨਾਂ ਦੌਰਾਨ ਅਹਿਮ ਬੈਠਕ ਕੀਤੀ ਜਾਵੇਗੀ। ਨਿਹੰਗ ਬਾਬਾ ਰਾਜਾ ਰਾਜ ਸਿੰਘ ਨੇ ਅੱਜ ਕਿਹਾ ਕਿ ਕੁੱਝ ਲੋਕ ਨਿਹੰਗਾਂ ਦੇ ਬਾਣੇ ਪਾ ਕੇ ਸਾਨੂੰ ਅਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਹੇ ਹਨ।

ਉਨ੍ਹਾਂ ਅਮਨ ਸਿੰਘ ਨੂੰ ਵੀ ਕਿਹਾ ਕਿ ਉਹ ਆਪਣਾ ਪੱਖ ਕਿਉਂ ਨਹੀਂ ਦੱਸ ਰਿਹਾ ਹੈ? ਉਨ੍ਹਾਂ ਕਿਹਾ ਕਿ ਅਮਨ ਸਿੰਘ ਨੇ ਬਾਬਾ ਮਾਨ ਸਿੰਘ ਨੂੰ ਵੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਬਾਰੇ ਨਹੀਂ ਦੱਸਿਆ ਸੀ। ਉਨ੍ਹਾਂ ਕਿਹਾ ਕਿ ਅਮਨ ਸਿੰਘ ਨੂੰ ਹੁਣੇ ਹੀ ਇੱਥੋਂ ਚਲਾ ਜਾਣਾ ਚਾਹੀਦਾ ਹੈ ਕਿਉਂਕਿ ਕੋਈ ਵੀ ਨਿਹੰਗ ਉਸ ਨਾਲ ਸਬੰਧ ਨਹੀਂ ਰੱਖਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਸਬੰਧ ਵਿੱਚ ਸਾਰੀ ਘਟਨਾ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਨਿਹੰਗਾਂ ਦੀ ਕੋਈ ਕਮੀ ਪਾਈ ਜਾਵੇ ਤਾਂ ਦੰਡ ਦਿੱਤਾ ਜਾਵੇ। ਉਨ੍ਹਾਂ ਕਿਹਾ ਜਿਸ ਜਥੇ ਦੇ ਲੋਕ ਗ਼ਲਤੀ ਕਰਨਗੇ ਉਹ ਘੋੜੇ ਲੈ ਕੇ ਅੰਦੋਲਨ ’ਚੋਂ ਚਲੇ ਜਾਣ। ਉਨ੍ਹਾਂ ਕਿਹਾ ਕਿ ਨਿਹੰਗਾਂ ਵੱਲੋਂ 27 ਅਕਤੂਬਰ ਨੂੰ ਬੈਠਕ ਕੀਤੀ ਜਾਵੇਗੀ। ਇਸ ਮੌਕੇ ਲੱਖਾ ਸਿਧਾਣਾ ਵੀ ਹਾਜ਼ਰ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਂਡਵੀਆ ਵੱਲੋਂ ਗੀਤ ਅਤੇ ਫਿਲਮ ਲਾਂਚ
Next articleਬਾਬਾ ਅਮਨ ਸਿੰਘ ਦੇ ਸਾਥੀ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ