HOME ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ...

ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ

3

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਇਕ ਲੋਕ ਲਹਿਰ ਬਣ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਅੱਜ ਵੱਖ-ਵੱਖ ਪਿੰਡਾਂ ਜਿਵੇਂ ਕਿ ਮਹਿਮਦੋਵਾਲ, ਮਹਿਤਾਬਪੁਰ, ਨਾਰਾ, ਨੌਗਰਾਂਵਾ, ਸੰਘਵਾਲ, ਦੇਨੋਵਾਲ ਖੁਰਦ, ਮੌਇਲਾ, ਮਹਿਮੂਦਪੁਰ ਅਤੇ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ‘ਬਾਲ ਵਿਵਾਹ ਮੁਕਤ ਭਾਰਤ’ ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ‘ਨਾਲਸਾ’ ਦੀ ਵਾਤਾਵਰਨ ਕਾਨੂੰਨੀ ਸਾਖ਼ਰਤਾ ਅਤੇ ਭਾਈਚਾਰਕ ਸੁਰੱਖਿਆ ਪਹਿਲਕਦਮੀ, ਜਿਸ ਦਾ ਸਿਰਲੇਖ ‘ਅੱਜ ਦੀ ਰੱਖਿਆ ਕਰੋ, ਕੱਲ੍ਹ ਨੂੰ ਸੁਰੱਖਿਅਤ ਕਰੋ’ ਸੀ, ਬਾਰੇ ਦੱਸਦੇ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਪਿੰਡਾਂ ਵਿੱਚ ਪਰਾਲੀ ਨੂੰ ਨਾ ਸਾੜਿਆ ਜਾਵੇ, ਨਾ ਹੀ ਪਲਾਸਟਿਕ ਨੂੰ ਅੱਗ ਲਗਾਈ ਜਾਵੇ, ਕਿਉਂਕਿ ਇਸ ਦੇ ਧੂੰਏਂ ਤੋਂ ਪ੍ਰਦੂਸ਼ਨ ਹਵਾ ਵਿੱਚ ਫ਼ੈਲਦਾ ਹੈ, ਜਿਸ ਨਾਲ ਕਈ ਬਿਮਾਰੀਆਂ ਲੱਗਦੀਆਂ ਹਨ। ਇਸ ਤੋਂ ਇਲਾਵਾ ਐਚ.ਆਈ.ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਮਾਜਸੇਵੀ ਸੰਸਥਾਵਾਂ ਨੂੰ ਇਕ ਮੰਚ ਵੱਖ਼ਰਾ ਸਵੈਗ ਨੇ ਜੋੜ ਕੇ ਮਾਣ ਖੱਟਿਆ
Next article500 ਬਹੁਜਨ ਸਮਾਜ ਦੇ ਯੋਧਿਆਂ ਨੇ 28000 ਪੇਸ਼ਵਾ ਸੈਨਾ ਨੂੰ ਮੂੰਹ ਦੀ ਖਾਣੀ ਪਈ ਸੀ