HOME ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ‘ਅਜ਼ਾਦੀ ਦਿਵਸ’ ਤੇ ‘ਤੀਆਂ ਦਾ ਤਿਉਹਾਰ’...

ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ‘ਅਜ਼ਾਦੀ ਦਿਵਸ’ ਤੇ ‘ਤੀਆਂ ਦਾ ਤਿਉਹਾਰ’ ਮਨਾਇਆ

ਫਿਲੌਰ/ਅੱਪਰਾ  (ਸਮਾਜ ਵੀਕਲੀ)   (ਦੀਪਾ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਸਕੂਲ ਦੇ ਪਿ੍ੰਸੀਪਲ ਕੁਰਨੇਸ਼ ਨੰਦਾ ਤੇ ਸਕੂਲ ਡਾਇਰੈਕਟਰ ਸੰਦੀਪ ਰਾਣਾ ਦੀ ਅਗਵਾਈ ਹੇਠ ਅਜ਼ਾਦੀ ਦਿਵਸ ਤੇ ਤੀਆਂ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਭਾਸ਼ਣ, ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ | ਸਮਾਗਮ ਦੌਰਾਨ ਪਿ੍ੰਸੀਪਲ ਕੁਰਨੇਸ਼ ਨੰਦਾ ਤੇ ਸਕੂਲ ਡਾਇਰੈਕਟਰ ਸੰਦੀਪ ਰਾਣਾ ਨੇ ਵਿਦਿਆਰਥੀਆਂ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਨੂੰ  ਦੇਸ਼ ਦੀ ਅਜ਼ਾਦੀ ਦੇ ਦਿਨ ਦੇ ਮਹੱਤਵ ਦਾ ਪਤਾ ਹੋਣਾ ਚਾਹੀਦਾ ਹੈ, ਜੋ ਕਿ ਸਾਡੇ ਸੈਂਕੜੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ | ਤੀਆਂ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ ਤੇ ਹੋਰ ਪੁਰਾਤਨ ਕਲਾਵਾਂ ਪੇਸ਼ ਕੀਤੀਆਂ ਤੇ ਚਰਖਾ ਵੀ ਕੱਤਿਆ | ਇਸ ਮੌਕੇ ਰੱਖਣੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ‘ਚ ਝਲਕੀਆਂ ਵੀ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਸਟਾਫ਼ ਨੇਹਾ, ਤਮੰਨਾ, ਖੁਸ਼ਬੂ, ਮਨਪ੍ਰੀਤ ਕੌਰ ਢੰਡਾ, ਹਰਪ੍ਰੀਤ ਕੌਰ, ਜੋਤੀ, ਰਮਨ, ਅਮਨਦੀਪ ਕੌਰ, ਮਮਤਾ, ਮਨਦੀਪ ਕੌਰ, ਸੋਨੀਆ, ਪਰਮਜੀਤ ਕੌਰ ਤੇ ਸਤਵਿੰਦਰ ਕੁਮਾਰ ਵੀ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ
Next articleਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਡਾ.ਅੰਬੇਡਕਰ ਜੀ ਦੇ ਬੁੱਤ ਤੇ ਫੁੱਲਾ ਦੇ ਹਾਰ ਪਾਕੇ ਮਨਾਇਆ ਅਜਾਦੀ ਦਾ ਦਿਹਾੜਾ