ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਵਣ-ਮਹਾਂਉਤਸਵ ਮਨਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸਥਾਨਕ ਨਗਰ-ਫਿਲੌਰ ਰੋਡ ‘ਤੇ ਸਥਿਤ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਪਿ੍ੰਸੀਪਲ ਕੁਰਨੇਸ਼ ਨੰਦਾ ਤੇ ਅਦਾਰੇ ਦੇ ਐੱਮ. ਡੀ ਸ੍ਰੀ ਸੰਦੀਪ ਰਾਣਾ ਦੀ ਅਗਵਾਈ ਹੇਠਵਣ-ਮਹਾਂਉਤਸਵ ਮਨਾਇਆ ਗਿਆ ਤੇ ਸਕੂਲ ‘ਚ ਫ਼ਲਦਾਰ ਤੇ ਛਾਂਦਾਰ ਲਗਭਗ ਇੱਕ ਸੌ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ  ਵਾਤਾਰਣ ਪ੍ਰਤੀ ਜਾਗਰੂਕ ਕੀਤਾ ਤੇ ਦਿਨੋਂ ਦਿਨ ਵੱਧ ਰਹੀ ਗਲੋਬਲ ਵਾਰਮਿੰਗ ਦੇ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਐੱਮ. ਡੀ ਸ੍ਰੀ ਸੰਦੀਪ ਰਾਣਾ ਨੇ ਵੀ ਸਕੂਲ ਦੇ ਵਿਦਿਆਰਥੀਆਂ ਨੂੰ  ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ੍ਰੀਮਤੀ ਅਮਨਦੀਪ ਕੌਰ, ਅੰਜਲੀ, ਮਨੀਸ਼ਾ, ਰਮਨ, ਸੀਮਾ, ਕਾਜਲ, ਗੁਰਪ੍ਰੀਤ ਆਰਤੀ ਨੇਹਾ ਆਦਿ ਵੀ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੰਜਾਬੀ ਵਿਦਿਆਰਥੀਆਂ ਦੁਆਰਾ ਕੈਨੇਡਾ ‘ਚ ਲਗਾਤਾਰ ਖੁਦਕੁਸ਼ੀਆਂ ਕਰਨਾ ਚਿੰਤਾਜਨਕ-ਇਤਿਹਾਸਕਾਰ ਸੋਹਣ ਸਿੰਘ ਖਾਲਸਾ
Next articleਵਾਇਨਾਡ ਜਾ ਰਹੇ ਕੇਰਲ ਦੇ ਸਿਹਤ ਮੰਤਰੀ ਸੜਕ ਹਾਦਸੇ ਦਾ ਸ਼ਿਕਾਰ, ਹਸਪਤਾਲ ‘ਚ ਜ਼ੇਰੇ ਇਲਾਜ