ਫਿਲੌਰ/ ਅੱਪਰਾ (ਸਮਾਜ ਵੀਕਲੀ) (ਜੱਸੀ)-ਸਥਾਨਕ ਨਗਰ-ਫਿਲੌਰ ਰੋਡ ‘ਤੇ ਸਥਿਤ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਪਿ੍ੰਸੀਪਲ ਕੁਰਨੇਸ਼ ਨੰਦਾ ਤੇ ਅਦਾਰੇ ਦੇ ਐੱਮ. ਡੀ ਸ੍ਰੀ ਸੰਦੀਪ ਰਾਣਾ ਦੀ ਅਗਵਾਈ ਹੇਠ ਕਵਿਤਾ ਤੇ ਭਾਸ਼ਣ ਕਲਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਕੁਰਨੇਸ਼ ਨੰਦਾ ਤੇ ਐੱਮ. ਡੀ ਸ੍ਰੀ ਸੰਦੀਪ ਰਾਣਾ ਨੇ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧਿੀਆਂ ‘ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਵੱਧ ਚੜ ਕੇ ਕਵਿਤਾ ਤੇ ਭਾਸ਼ਣ ਦੇ ਮੁਕਾਬਲਿਆਂ ‘ਚ ਹਿੱਸਾ ਲਿਆ | ਇਸ ਮੌਕੇ ਸ੍ਰੀਮਤੀ ਅਮਨਦੀਪ ਕੌਰ, ਆਰਤੀ, ਅੰਜਲੀ, ਮਨੀਸ਼ਾ, ਕਾਜਲ, ਪਿ੍ਆ, ਜੋਤੀ, ਸੀਮਾ, ਸਤਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly