ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਦਾਰੇ ਦੇ ਪਿ੍ੰਸੀਪਲ ਕੁਰਨੇਸ਼ ਨੰਦਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਕੁਰਨੇਸ਼ ਨੰਦਾ ਨੇ ਕਿਹਾ ਕਿ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਾਡੇ ਇਤਿਹਾਸ ‘ਚ ਦਰਜ ਹੈ, ਜਿਸ ਤੋਂ ਵਿਦਿਆਰਥੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਤੇ ਉਨਾਂ ਦੇ ਜੀਵਨ ਤੇ ਸ਼ਹਾਦਤ ਬਾਰੇ ਜਾਨਣਾ ਚਾਹੀਦਾ ਹੈ | ਇਸ ਮੌਕੇ ਬੋਲਦਿਆਂ ਸਕੂਲ ਦੇ ਐੱਮ. ਡੀ ਸ੍ਰੀ ਸੰਦੀਪ ਰਾਣਾ ਨੇ ਕਿਹਾ ਕਿ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਵਿਦਿਆਰਥੀਆਂ ਨੇ ਉਨਾਂ ਦੀ ਸ਼ਹਾਦਤ ਦੇ ਨਾਲ ਸੰਬੰਧਿਤ ਭਾਸ਼ਣ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ | ਇਸ ਮੌਕੇ ਮੈਡਮ ਸ੍ਰੀਮਤੀ ਅਮਨਦੀਪ ਕੌਰ, ਪ੍ਰਭਜੋਤ, ਜੋਤੀ, ਜੈਸਮੀਨ, ਪਰਮਜੀਤ ਕੌਰ, ਸੋਨੀਆ, ਦਲਜਿੰਦਰ ਕੌਰ, ਮਨਪ੍ਰੀਤ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
ttps://play.google.com/store/apps/details?id=in.yourhost.samajweekly