ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਲੋਹੜੀ ਦਾ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਪਿ੍ੰਸੀਪਲ ਕੁਰਨੇਸ਼ ਨੰਦਾ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ ਜਿਵੇਂ ਗਿੱਧਾ ਤੇ ਭੰਗੜਾ, ਲੋਕ ਬੋਲੀਆਂ ਤੇ ਹੋਰ ਕਲਾਕਾਰੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਸੰਦੀਪ ਰਾਣਾ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮੈਡਮ ਦਲਜਿੰਦਰ ਕੌਰ, ਮਨਪ੍ਰੀਤ ਕੌਰ, ਸੁਖਜੀਤ ਕੌਰ, ਪਰਮਜੀਤ ਕੌਰ, ਪ੍ਰੀਤੀ, ਪਿ੍ਆ ਤੇ ਸਮੂਹ ਵਿਦਿਆਰਥੀ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj