HOME ਆਕਸੀਜਨ ਪਲਾਂਟ ਬੰਦ ਕਰਕੇ ਸਰਕਾਰ ਬਣੀ ਤਿੰਨ ਮੌਤਾਂ ਦੀ ਦੋਸ਼ੀ – ਪ੍ਰਧਾਨ...

ਆਕਸੀਜਨ ਪਲਾਂਟ ਬੰਦ ਕਰਕੇ ਸਰਕਾਰ ਬਣੀ ਤਿੰਨ ਮੌਤਾਂ ਦੀ ਦੋਸ਼ੀ – ਪ੍ਰਧਾਨ ਸਤੀਸ਼ ਕੁਮਾਰ ਸੋਨੀ

ਸਤੀਸ਼ ਕੁਮਾਰ ਸੋਨੀ

ਗੜ੍ਹਸ਼ੰਕਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪਿਛਲੇ ਦਿਨੀ ਜਲੰਧਰ ਵਿੱਚ ਆਕਸੀਜਨ ਪਲਾਂਟ ਦਾ ਬੰਦ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ । ਜਿਸ ਨਾਲ ਤਿੰਨ ਦੇ ਕਰੀਬ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਘਟਨਾ ਸਰਕਾਰ ਦੀ ਸਿਹਤ ਸੇਵਾਵਾਂ ਸਬੰਧੀ ਦਾਅਵਿਆਂ ਦੀ ਨਾਕਾਮੀ ਦਰਸਾਉਂਦੀ ਹੈ। ਇਹ ਵਿਚਾਰ ਆਦਰਸ਼ ਸੌਸ਼ਲ ਵੈਲਫੇਅਰ ਸੁਸਾਇਟੀ (ਰਜਿ) ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਪ੍ਰੈਸ ਵਾਰਤਾ ਦੌਰਾਨ ਰੱਖੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਸਮੇਂ ਸਿਹਤ ਅਤੇ ਸਿੱਖਿਆ ਵਿਚ ਸੁਧਾਰ ਲਈ ਪਹਿਲ ਕਰਨ ਦੀ ਗੱਲ ਕੀਤੀ ਸੀ। ਸਰਕਾਰ ਦੀ ਅਵਧੀ ਦੇ ਸਾਢੇ ਤਿੰਨ ਸਾਲ ਬੀਤ ਜਾਣ ਬਾਅਦ ਵੀ ਇਹਨਾਂ ਦੋਨੋ ਵਿਭਾਗ ਤਰਸਯੋਗ ਹਾਲਤ ਵਿੱਚ ਹਨ । ਪਿਛਲੇ ਦਿਨੀ ਜਲੰਧਰ ਵਿੱਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲੀ ਹੈ ਜਿਸ ਨਾਲ ਕੁਝ ਕੀਮਤੀ ਜਾਨਾਂ ਵੀ ਗਈਆਂ ਹਨ, ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਸਾਡੀ ਸੰਸਥਾ ਇਸ ਦੀ ਨਿਖੇਧੀ ਕਰਦੀ ਹੈ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿੰਮੇਵਾਰ ਵਿਅਕਤੀਆਂ ਤੇ ਕਤਲ ਦਾ ਮੁੱਕਦਮਾ ਦਰਜ ਹੋਣਾ ਚਾਹੀਦਾ ਹੈ। ਸਿਹਤ ਮੰਤਰੀ ਨੂੰ ਵੀ ਇਸ ਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ,ਅਤੇ ਸੂਬੇ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਸਟਾਫ ਦੀ ਕਮੀ ਨੂੰ ਜਲਦੀ ਤੋਂ ਜਲਦੀ ਦੂਰ ਕਰਨਾ ਚਾਹੀਦਾ ਹੈ। ਜਿਹੜੇ ਹਸਪਤਾਲਾਂ ਚ ਬਲੱਡ ਬੈਂਕ ਬੰਦ ਪਏ ਨੇ ਉਹਨਾਂ ਨੂੰ ਜਲਦੀ ਤੋਂ ਜਲਦੀ ਚਾਲੂ ਕਰਨਾ ਚਾਹੀਦਾ ਹੈ ਤਾਂ ਜੋ ਲੋੜਵੰਦਾਂ ਨੂੰ ਪ੍ਰਾਈਵੇਟ ਅਦਾਰਿਆਂ ‘ਚ ਜਾ ਕੇ ਲੁੱਟ ਦਾ ਸ਼ਿਕਾਰ ਨਾ ਹੋਣਾ ਪਵੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕ੍ਰਾਂਤੀਕਾਰੀ ਊਧਮ ਸਿੰਘ ਸੁਨਾਮ ਨੇ ਲਿਆਂਦੀ ਸੁਨਾਮੀ
Next articleਰੋਟਰੀ ਕਲੱਬ ਬੰਗਾ ਗਰੀਨ ਦੇ ਵੱਲੋਂ ਸਾਹ ਦੀ ਬਿਮਾਰੀ ਤੋਂ ਪੀੜਤ ਮਰੀਜ਼ ਲਈ ਮਸ਼ੀਨ ਲੈਣ ਲਈ ਨਕਦ ਰਾਸ਼ੀ ਭੇਟ ਕੀਤੀ।