HOME ਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ...

ਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਇੰਨਪੁੱਟ ਡੀਲਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ

4
ਨਵਾਂ ਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ (ICAR-ATARI), ਜ਼ੋਨ-1, ਲੁਧਿਆਣਾ ਦੀ ਸਰਪ੍ਰਸਤੀ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ 21 ਮਈ, 2026 ਨੂੰ ਇੰਨਪੁੱਟ ਡੀਲਰਾਂ ਲਈ ‘ਖਾਦਾਂ ਦੀ ਸੰਤੁਲਿਤ ਵਰਤੋਂ’ ਵਿਸ਼ੇ ‘ਤੇ ਇੱਕ ਸਿਖਲਾਈ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਨਪੁਟ ਡੀਲਰਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਏਕੀਕ੍ਰਿਤ ਪੌਸ਼ਟਿਕ ਤੱਤ ਪ੍ਰਬੰਧਨ (ਆਈ ਐਨ ਐਮ) ਰਾਹੀਂ ਮਿੱਟੀ ਦੀ ਸਿਹਤ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਸੁਧਾਰ ਕਰਨ ਬਾਰੇ ਜਾਣਕਾਰੀ ਦੇਣਾ ਸੀ। ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਲੰਗੜੋਆ ਨੇ ਦੱਸਿਆ ਕਿ ਮਿੱਟੀ ਦੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਵਰਤੋਂ ਕਿਵੇਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ, ਪੌਸ਼ਟਿਕ ਤੱਤਾਂ ਦੇ ਅਸੰਤੁਲਨ ਨੂੰ ਰੋਕਣ, ਕਿਸਾਨਾਂ ਦੀ ਲਾਗਤ ਘਟਾਉਣ ਅਤੇ ਟਿਕਾਊ ਝਾੜ ਪ੍ਰਾਪਤ ਕਰਨ ਵਿੱਚ ਮਦਦਗਾਰ ਹੁੰਦੀ ਹੈ। ਇੰਨਪੁੱਟ ਡੀਲਰਾਂ ਨਾਲ ਸਿੱਧੀ ਗੱਲਬਾਤ ਦੌਰਾਨ ਡਾ. ਲੇਖ ਰਾਜ, ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਰਸਾਇਣਕ ਖਾਦਾਂ, ਜੈਵਿਕ ਖਾਦਾਂ ਅਤੇ ਬਾਇਓ-ਫਰਟੀਲਾਈਜ਼ਰਾਂ ਦੀ ਪੂਰਕ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਫ਼ਸਲੀ ਚੱਕਰਾਂ ਲਈ ਖਾਦਾਂ ਦੀ ਸਹੀ ਮਾਤਰਾ, ਸਮਾਂ ਅਤੇ ਵਰਤੋਂ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਖੇਤਾਂ ਵਿੱਚ ਜੈਵਿਕ ਮਾਦਾ ਵਧਾਉਣ, ਮਿੱਟੀ ਦੀ ਬਣਤਰ ਅਤੇ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਕਰਨ ਲਈ ਹਰੀ ਖਾਦ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹੁਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਝੋਨੇ ਵਿੱਚ ਬੌਣੇਪਣ ਦੀ ਬਿਮਾਰੀ (dwarfing disease) ਦੀ ਪਛਾਣ, ਇਸਦੇ ਫੈਲਾਅ ਅਤੇ ਇਸਨੂੰ ਫੈਲਾਉਣ ਵਾਲੇ ਕੀੜਿਆਂ (ਵੈਕਟਰ) ਨੂੰ ਕਾਬੂ ਕਰਨ ਦੇ ਉਪਾਵਾਂ ਬਾਰੇ ਲੈਕਚਰ ਦਿੱਤਾ। ਡਾ. ਲਛਮਣ ਦਾਸ ਅਤੇ ਡਾ. ਰਾਜ ਕੁਮਾਰ, ਖੇਤੀਬਾੜੀ ਅਫ਼ਸਰਾਂ ਨੇ ਇੰਨਪੁੱਟ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੇ ਮੁੱਖ ਸੁਨੇਹਿਆਂ ਨੂੰ ਕਿਸਾਨ ਭਾਈਚਾਰੇ ਤੱਕ ਪਹੁੰਚਾਉਣ ਲਈ ਮੋਹਰੀ ਰੋਲ ਅਦਾ ਕਰਨ ਕਰਨ। ਉਨ੍ਹਾਂ ਡੀਲਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਕਿਸਾਨਾਂ ਨੂੰ ਢੁਕਵੀਆਂ ਜੈਵਿਕ ਖਾਦਾਂ ਦੀ ਸਿਫ਼ਾਰਸ਼ ਕਰਨ ਅਤੇ ਖਾਦਾਂ ਦੀ ਸਹੀ ਖੁਰਾਕ ਤੇ ਵਰਤੋਂ ਦੇ ਤਰੀਕਿਆਂ ਬਾਰੇ ਸਲਾਹ ਦੇ ਕੇ ਸਹਿਯੋਗ ਕਰਨ। ਸਮਾਗਮ ਦੇ ਅੰਤ ਵਿੱਚ ਹਾਜ਼ਰੀ ਡੀਲਰਾਂ ਨੇ ਸਿੱਖੀਆਂ ਗਈਆਂ ਕਿਸਾਨਾਂ ਵਿੱਚ ਗੱਲਾਂ ਨੂੰ ਵੱਧ ਤੋਂ ਵੱਧ ਪ੍ਰਚਾਰਨ ਅਤੇ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਕੇ.ਵੀ.ਕੇ. ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦਾ ਪ੍ਰਣ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਪਿੰਡ ਆਸਰੋਂ , ਡੇਰਾ ਬਾਬਾ ਬਦਲੀਸ਼ੇਰ, ਬਲਾਚੌਰ ਵਿਖੇ ਨਤਮਸਤਕ ਹੋਏ
Next articleਵਾਰਡ ਨੰਬਰ 8 ਦੀ ਚੋਣ ਮੁਹਿੰਮ ਵਿੱਚ ਆਈ ਤੇਜ਼ੀ ਨੇ ਵਿਰੋਧੀਆਂ ਨੂੰ ਸੋਚਣ ਲਈ ਕੀਤਾ ਮਜ਼ਬੂਰ