ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ‘ਤੇ ਖੇਤ ਦਿਵਸ ਦਾ ਆਯੋਜਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਸੰਸਥਾਨ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਬਾਇਰ ਕੰਪਨੀ ਦੇ ਸਹਿਯੋਗ ਨਾਲ ਬੀਤੇ ਦਿਨ ਪਿੰਡ ਟੋਡਰਪੁਰ ਵਿਚ ਝੋਨੇ ਦੀ ਸਿੱਧੀ ਬਿਜਾਈ ‘ਤੇ ਖੇਤ ਦਿਵਸ ਦਾ ਆਯੋਜਲ ਕੀਤਾ। ਇਸ ਮੌਕੇ ‘ਤੇ ਵੱਡੀ ਸੰਖਿਆ ਵਿਚ ਅਗਾਂਹਵਧੂ ਕਿਸਾਨ ਮੌਜੂਦ ਸਨ।
ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇਸ ਵਿੱਧੀ ਦੇ ਬਾਰੇ ਵਿਚ ਜਾਗਰੂਕ ਕਰਨਾ ਅਤੇ ਉਨ੍ਹਾਂ ਸਿੱਧੇ ਤੌਰ ‘ਤੇ ਸਿੱਧੀ ਬਿਜਾਈ ਲਈ ਗਏ ਗਏ ਖੇਤਾਂ ਦੇ ਕੰਮ-ਕਾਜ ਤੋਂ ਜਾਣੂ ਕਰਵਾਉਣ ਹੈ। ਇਸ ਸਾਲ ਟੋਡਰਪੁਰ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਦੇ ਕਿਸਾਨਾਂ ਨੇ 150 ਏਕੜ ਜ਼ਮੀਨ ‘ਤੇ ਇਸ ਵਿੱਧੀ ਨੂੰ ਅਪਣਾਇਆ ਹੈ, ਜਿਸ ਦੀ ਸ਼ਲਾਘਾ ਕੀਤੀ ਗਈ।
ਡਾ. ਅਜਾਇਬ ਸਿੰਘ, ਸਹਾਇਕ ਪ੍ਰੋਫੈਸਰ  (ਖੇਤੀਬਾੜੀ ਇੰਜੀਨੀਅਰਿੰਗ) ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਤਕਨੀਕ ਦੇ ਲਾਭ, ਖਾਦਾਂ ਦੀ ਉਪਯੋਗਤਾ ਅਤੇ ਜਲ ਪ੍ਰਬੰਧਨ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿੱਧੀ ਨਾ ਕੇਵਲ ਪਾਣੀ ਦੀ ਬਚਤ ਕਰਦੀ ਹੈ, ਬਲਕਿ ਉਤਪਾਦਨ ਵਿਚ ਵੀ ਵਾਧਾ ਕਰਦੀ ਹੈ। ਨਾਲ ਹੀ ਡਾ. ਅਜੈਬ ਨੇ ਕੁਦਰੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਵੀ ਜੋਰ ਦਿੱਤਾ। ਉਨ੍ਹਾਂ ਪਰਾਲੀ ਪ੍ਰਬੰਧਨ ਦੇ ਬਾਰੇ ਵਿਚ ਤਕਨੀਕੀ ਜਾਣਕਾਰੀ ਸਾਂਝਾ ਕੀਤੀ।
ਡਾ. ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਅਤੇ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ)  ਨੇ ਪਸ਼ੂਆਂ ਦੀ ਦੇਖ-ਭਾਲ ਅਤੇ ਘਰੇਲੂ ਬਾਗਬਾਨੀ ਦੇ ਬਾਰੇ ਵਿਚ ਵੀ ਕਿਸਾਨੂੰ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਬਾਇਰ ਕੰਪਨੀ ਦੇ ਅਧਿਕਾਰੀਆਂ ਰੋਹਿਤ ਮੋਂਗਾ,  ਰੋਮਿਤ ਸਿੰਘ ਅਤੇ  ਸਤਨਾਮ ਸਿੰਘ ਨੇ ਪੀ.ਏ.ਯੂ., ਲੁਧਿਆਣਾ ਦੁਆਰਾ ਸਿਫਾਰਿਸ਼ ਨਦੀਨ ਨਾਸ਼ਕਾਂ ਰਾਹੀਂ ਝੋਨੇ ਵਿੱਚ ਨਦੀਨਾਂ ਦੇ ਸੁਚੱਜੇ ਪ੍ਰਬੰਧਨ ਬਾਬਤ ਜਾਣਕਾਰੀ ਸਾਂਝੀ ਕੀਤੀ। ਪਿੰਡ ਪੰਜੌੜਾ ਦੇ ਅਗਾਂਹਵਧੂ ਕਿਸਾਨ ਕੁਲਵੀਰ ਸਿੰਘ ਨੇ ਆਪਣੇ ਅਨੁਭਵ ਸਾਂਝਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਾਲ ਲੇਬਰ ਦੀ ਕਮੀ ਦੇ ਦੌਰਾਨ ਸਿੱਧੀ ਬਿਜਾਈ ਤਕਨੀਕ ਨੂੰ ਅਪਣਾਇਆ ਅਤੇ ਇਸ ਸਾਲ 10 ਏਕੜ ਜ਼ਮੀਨ ‘ਤੇ ਇਸ ਨੂੰ ਅਪਣਾਇਆ ਹੈ। ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਪਾਣੀ ਦੀ ਬਚਤ ਦੇ ਲਈ ਇਸ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਅਖੀਰ ਵਿਚ ਕਿਸਾਨਾਂ ਨੂੰ ਸਬਜ਼ੀਆ ਦੇ ਬੀਜ ਦੀਆਂ ਕਿੱਟਾਂ, ਪਸ਼ੂਆਂ ਲਈ ਜ਼ਰੂਰੀ ਖੁਰਾਕ ਅਤੇ ਖੇਤੀਬਾੜੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 47 ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Next articleਐਸ.ਡੀ.ਐਮ ਨੇ ਸਾਂਝੀ ਰਸੋਈ ਦਾ ਦੌਰਾ ਕਰਕੇ ਭੋਜਨ ਦੀ ਗੁਣਵੱਤਾ ਦੀ ਕੀਤੀ ਜਾਂਚ ਕਿਹਾ, ਸਮਾਜ ਸੇਵਾ ਦੀ ਉੱਤਮ ਮਿਸਾਲ ਹੈ ਸਾਂਝੀ ਰਸੋਈ