ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਪੰਜਾਬ ਦੇ ਸੱਭਿਆਚਾਰ ਵਿੱਚ ਕਿਸਾਨ ਮੇਲਿਆਂ ਦਾ ਮਹੱਤਵਪੂਰਨ ਯੋਗਦਾਨ ਹੈ। ਮੇਲੇ ਜਿੱਥੇ ਸਮਾਜ ਨੂੰ ਭਾਈਚਾਰਕ ਸਾਂਝ ਪੈਦਾ ਕਰਦੇ ਹਨ ਉੱਥੇ ਦੂਜੇ ਪਾਸੇ ਕਈ ਤਰ੍ਹਾਂ ਦੀਆਂ ਜਾਣਕਾਰੀ ਪ੍ਰਾਪਤ ਕਰਨ ਦਾ ਇੱਕ ਵਧੀਆ ਜ਼ਰੀਆ ਹਨ । ਅੱਜ ਕੱਲ੍ਹ ਦੀ ਮਾਡਰਨ ਟੈਕਨੋਲੋਜੀ ਵਿੱਚ ਮੇਲੇ ਜਾਣਕਾਰੀ ਪ੍ਰਾਪਤ ਕਰਨ ਵਿੱਚ ਅਹਿਮ ਰੋਲ ਅਦਾ ਕਰਦੇ ਹਨ । ਕਿਸਾਨ ਮੇਲਿਆਂ ਦਾ ਉਦੇਸ਼ ਨਵੀਆਂ ਖੇਤੀ ਤਕਨੀਕਾਂ ਅਪਣਾਉਣਾ, ਖਰਚ ਘਟਾਓ, ਝਾੜ ਵਧਾਓ । ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਟਿਕਾਓ ਖੇਤੀਬਾੜੀ ਲਈ ਪ੍ਰੇਰਿਤ ਕਰਨ ਦੀ ਲੋੜ ਹੈ । ਸਾਉਣੀ ਅਤੇ ਹਾੜੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਦੇ ਹਨ । ਕਿਸਾਨ ਮੇਲੇ ਕਿਸਾਨਾਂ ਲਈ ਪ੍ਰੇਰਿਤ ਸ਼ਕਤੀ ਹਨ ਅਤੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਬਦਲਦੀਆਂ ਅਤੇ ਵਧਦੀਆਂ ਲੋੜਾਂ ਨਾਲ ਤਾਲਮੇਲ ਰੱਖਣ ਲਈ ਯਤਨਸ਼ੀਲ ਹਨ ਇਹ ਪ੍ਰਗਟਾਵਾ ਫ਼ਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਕੀਤਾ । ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦੋ ਰੋਜ਼ਾ ਕਿਸਾਨ ਮੇਲਾ ਲੁਧਿਆਣਾ ਵਿਖੇ ਲਗਾਇਆ ਗਿਆ ਹੈ । ਉਹਨਾਂ ਦੱਸਿਆ ਕਿ ਕਿਸਾਨ ਭਰਾ ਕਿਸਾਨ ਮੇਲਿਆਂ ਵਿੱਚ ਭਾਗ ਲੈ ਕੇ ਖੇਤੀਬਾੜੀ ਨਾਲ ਸੰਬੰਧਿਤ ਜਾਣਕਾਰੀ ਹਾਸਿਲ ਕਰਕੇ ਚੰਗੀ ਖੇਤੀ ਕਰ ਸਕਦੇ ਹਨ । ਉਹਨਾਂ ਦੱਸਿਆ ਕਿ ਇਸ ਮੌਕੇ ਬਾਸਮਤੀ ਦੀਆਂ ਨਵੀਆਂ ਕਿਸਮਾਂ ਪੂਸਾ ਬਾਸਮਤੀ 1847, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1886 ਅਤੇ ਝੋਨੇ ਦੀਆਂ ਕਿਸਮਾਂ ਪੀ ਆਰ 126 ਫਾਊਂਡੇਸ਼ਨ ਬੀਜ, ਪੀ ਆਰ 131 ਇਸ ਤੋਂ ਇਲਾਵਾ ਹੋਰ ਫਸਲਾਂ ਮੂੰਗੀ, ਮਾਂਹ , ਚਾਰੇ ਦੀਆਂ ਕਿਸਮਾਂ ਮੱਕੀ, ਅਫਰੀਕਨ ਟਾਲ, ਬਾਜਰਾ , ਗਿੰਨੀ ਘਾਹ, ਮਕਚਰੀ ਅਤੇ ਹਾਈਬ੍ਰਿਡ ਸਬਜ਼ੀਆਂ ਦੇ ਬੀਜ ਅਤੇ ਪਨੀਰੀਆਂ ਦੇ ਉੰਨਤ, ਰੋਗ ਰਹਿਤ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਭਾਰੀ ਮੰਗ ਰਹੀ।
https://play.google.com/store/apps/details?id=in.yourhost.samaj