ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ (ਬਲਾਕ ਬਲਾਚੌਰ-1) ਵਿਖੇ ਪ੍ਰਿੰਸੀਪਲ ਸ੍ਰੀ ਜਸਜੀਤ ਸਿੰਘ ਜੀ ਦੀ ਸੁਚੱਜੀ ਰਹਿਨੁਮਾਈ ਹੇਠ ‘ਸਾਲਾਨਾ ਇਨਾਮ ਵੰਡ ਸਮਾਗਮ-2026’ ਬੜੀ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰਿੰਦਰ ਸਿੰਘ ਸੋਢੀ (ਡਾਇਰੈਕਟਰ ਸਕੂਲ ਸਿੱਖਿਆ, ਸੈਕੰਡਰੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਦੀ ਤਾਰੀਫ਼ ਕੀਤੀ। ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕਾ ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ ਅਤੇ ਡੀ.ਈ.ਓ. ਸ੍ਰੀਮਤੀ ਅਨੀਤਾ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਜਸਜੀਤ ਸਿੰਘ ਜੀ ਵੱਲੋਂ ਸਾਲਾਨਾ ਰਿਪੋਰਟ ਪੜ੍ਹਨ ਨਾਲ ਹੋਈ, ਜਿਸ ਵਿੱਚ ਉਨ੍ਹਾਂ ਸਕੂਲ ਦੀ ‘ਸਕੂਲ ਏਕਤਾ’ ਨੂੰ ਸਫਲਤਾ ਦਾ ਆਧਾਰ ਦੱਸਿਆ। ਸਮਾਗਮ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰੀ ਪਿੰਕਾ ਕੁਮਾਰ ਅਤੇ ਸਮੂਹ ਐਸ ਐਮ ਐਸ ਮੈਂਬਰਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਸਕੂਲ ਦੀ ਦਿੱਖ ਸੰਵਾਰਨ ਲਈ ਨਿਰੰਤਰ ਸਹਿਯੋਗ ਦੇਣ ਵਾਲੇ ਸ੍ਰੀ ਸੁਰਿੰਦਰ ਕੁਮਾਰ ਚੌਧਰੀ ਅਤੇ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸ੍ਰੀ ਰਾਕੇਸ਼ ਕੁਮਾਰ ‘ਬੰਟੀ’ (ਸਰਪੰਚ, ਰੱਤੇਵਾਲ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਮੀ ਬਰੇਤਾ ਨੇ ਵਿਦਿਆਰਥੀਆਂ ਨੂੰ ਦੇਸ਼ ਦਾ ਉੱਜਵਲ ਭਵਿੱਖ ਬਣਨ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਸ੍ਰੀ ਗੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਅਧਿਆਪਕਾਂ ਦੇ ਆਪਸੀ ਤਾਲਮੇਲ ਅਤੇ ਮਿਹਨਤ ਸਦਕਾ ਹੀ ਅੱਜ ਇਹ ਸਕੂਲ ਇਲਾਕੇ ਦਾ ਨਾਮ ਰੌਸ਼ਨ ਕਰ ਰਿਹਾ ਹੈ। ਸਮਾਗਮ ਨੂੰ ਸਫਲ ਬਣਾਉਣ ਵਿੱਚ ਲੈਕਚਰਾਰ ਰਮਾ ਸ਼ਰਮਾ, ਜਸਵਿੰਦਰ ਸਿੰਘ, ਜਸਬੀਰ ਕੌਰ, ਨਵਨੀਤ ਗੋਗਨਾ, ਨੀਤੂ ਬਾਲਾ, ਰਾਕੇਸ਼ ਕੁਮਾਰ, ਵਰਿੰਦਰ ਪਾਲ ਸਿੰਘ ਅਤੇ ਮਾਸਟਰ ਕੇਡਰ ਤੋਂ ਧਰਮਿੰਦਰ ਕੁਮਾਰ, ਹਰਦੀਪ ਕੌਰ, ਮੁਖਤਿਆਰ ਸਿੰਘ, ਨੀਲ ਕਮਲ ਭਾਟੀਆ, ਪਿੰਕੀ, ਪੁਸ਼ਪਿੰਦਰ ਕੌਰ, ਸੰਦੀਪ ਕੌਸ਼ਲ, ਸਤਨਾਮ ਸਿੰਘ, ਸਿਮਰਨ ਕੌਰ, ਸੁਖਵਿੰਦਰ ਸਿੰਘ, ਅਜੇ ਕੁਮਾਰ, ਮਹਾਵੀਰ, ਦਲਜੀਤ ਕੌਰ, ਦਵਿੰਦਰ ਕੌਰ, ਮਨਪ੍ਰੀਤ ਸਿੰਘ, ਸੁਰਿੰਦਰ ਪਾਲ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਇਸ ਮੌਕੇ ਕੈਂਪਸ ਮੈਨੇਜਰ ਬਲਵਿੰਦਰ ਪਾਲ, ਦੇਸ ਰਾਜ, ਕਲਰਕ ਰੋਬਿਨ ਸਿੰਘ, ਬਲਦੇਵ ਸਿੰਘ ਅਤੇ ਅਮਰਜੀਤ ਕੌਰ ਸਮੇਤ ਮਾਸਟਰ ਸਰੂਪ ਸਿੰਘ ਅਤੇ ਰਿਟਾਇਰ ਲੈਕਚਰਰ ਸ੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ। ਅੰਤ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਸਮੂਹ ਸਟਾਫ਼ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



