ਪੀ.ਐੱਸ. ਆਰਟਸ ਐਂਡ ਕਲਚਰਲ ਸੋਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

 ਡੇਰਾਬੱਸੀ, ਸੰਜੀਵ ਸਿੰਘ ਸੈਣੀ, ਮੋਹਾਲੀ (ਸਮਾਜ ਵੀਕਲੀ): ਪੀ.ਐੱਸ. ਆਰਟਸ ਐਂਡ ਕਲਚਰਲ ਸੋਸਾਇਟੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਅੱਜ ਦੇ ਦਿਨ 23 ਮਾਰਚ, 1931 ਨੂੰ ਭਾਰਤ ਦੇ ਤਿੰਨ ਸੂਰਮਿਆਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ। ਸ਼ਹੀਦ ਭਗਤ ਸਿੰਘ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। 1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।

ਜਿਸ ਕਾਰਨ 23 ਮਾਰਚ 1931 ਨੂੰ ਲਾਹੌਰ ਜੇਲ੍ਹ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਤਿੰਨਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਪੀ.ਐੱਸ. ਆਰਟਸ ਐਂਡ ਕਲਚਰਲ ਸੋਸਾਇਟੀ ਦੇ ਪ੍ਰਧਾਨ ਪਰਵੀਨ ਸੰਧੂ ਨੇ ਅਪਨੀ ਪੂਰੀ ਟੀਮ – ਸੋਸਾਇਟੀ ਦੀ ਜਨਰਲ ਸਕੱਤਰ ਰਾਜਦੀਪ ਕੌਰ, ਅਰਸ਼ਦੀਪ ਸਿੰਘ, ਨਵਜੋਤ ਸੰਧੂ, ਪੂਜਾ ਸ਼ਰਮਾ, ਚੇਅਰਪਰਸਨ ਜਸਵਿੰਦਰ ਕੌਰ ਸੋਹਲ, ਸਿਰੀ ਰਾਮ ਅਰਸ਼, ਸ਼ਾਇਰ ਭੱਟੀ, ਸੰਜੀਵ ਸਿੰਘ ਸੈਣੀ, ਸੁਖਰਾਜ ਸੁਖੀ, ਗੁਰਪ੍ਰੀਤ ਅੰਮ੍ਰਿਤਸਰੀਆ, ਨਵਨੂਰ, ਰਾਖੀ ਬਾਲਾ ਸੁਬਰਾਮਨੀਅਮ, ਰੇਸ਼ਮ ਸਿੰਘ, ਸੰਦੀਪ ਰਿੰਕੂ, ਪ੍ਰੀਤੀ ਜੈਨ, ਰਿੰਕੂ ਜੈਨ, ਅਮਰਜੀਤ ਕੌਰ ਧੂਹਾ, ਤੇਜਾ ਸਿੰਘ ਧੂਹਾ, ਅਮਰਜੀਤ ਸਿੰਘ, ਅੰਕੁਰ ਭਗਤ, ਹਰਦੀਪ ਸਿੰਘ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਨੇ ਬਿਕਰਮੀ ਸੰਮਤ 2080 ਦੀ ਸ਼ੁਰੂਆਤ ਮੋਕੇ ਕਰਵਾਏ ਸਮਾਗਮ
Next articleਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਮਨਾਇਆ