ਪੀ. ਐੱਸ. ਯੂ.(ਸ਼ਹੀਦ ਰੰਧਾਵਾ) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਰੈਲੀ ਕਰਨ ਦਾ ਐਲਾਨ

ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੋਂ ਮਿਊਜ਼ੀਅਮ ਤੱਕ ਕੀਤਾ ਜਾਵੇਗਾ ਵਿਦਿਆਰਥੀ ਮਾਰਚ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਆਗੂ ਹੁਸ਼ਿਆਰ ਸਲੇਮਗੜ ਤੇ ਅਮਿਤੋਜ ਮੌੜ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ 28 ਸਤੰਬਰ ਸਵੇਰੇ 11:30 ਵਜੇ ਰੈਲੀ ਉਪਰੰਤ ਮਾਰਚ ਕੀਤਾ ਜਾਏਗਾ।
ਮਾਤਾ ਵਿੱਦਿਆਵਤੀ ਪਾਰਕ (ਸ਼ਹੀਦ ਭਗਤ ਸਿੰਘ ਜੱਦੀ ਘਰ ) ਦੇ ਵਿੱਚ ਸਵੇਰੇ 11:30 ਵਜੇ ਰੈਲੀ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਘਰ ਤੋਂ ਮਿਊਜ਼ੀਅਮ ਤੱਕ ਵਿਦਿਆਰਥੀ ਮਾਰਚ ਕੀਤਾ ਜਾਵੇਗਾ ਤੇ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੀ ਆਪ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਦੀ ਛਵੀ ਦੀ ਵਰਤੋਂ ਕਰਕੇ ਲੋਕਾਂ ਚ ਸ਼ਹੀਦ ਦੇ ਵਿਚਾਰਾਂ ਪ੍ਰਤੀ ਧੁੰਦਲਕਾ ਖੜ੍ਹਾ ਕੀਤਾ ਜਾ ਰਿਹਾ ਹੈ ਜਦੋਂ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਹੰਢਾ ਰਹੇ ਹਨ ਤੇ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਜੋਰਾਂ ‘ਤੇ ਹੈ ਪ੍ਰਦੇਸਾਂ ਵਿਚ ਜਾ ਕੇ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਬੀ. ਜੇ. ਪੀ. ਵੱਲੋਂ ਜਾਤ ਪਾਤੀ ਪੱਤਾ ਵਰਤਕੇ ਕਿਸਾਨ ਮਜ਼ਦੂਰ ਸਾਂਝ ਨੂੰ ਖਿੰਡਾਉਣ ਦੀਆਂ ਚਾਲਾਂ ਜੱਗ ਜ਼ਾਹਰ ਹਨ। ਨਵੀਂ ਸਿੱਖਿਆ ਨੀਤੀ ਲਾਗੂ ਕਰਕੇ ਸਿੱਖਿਆ ਦਾ ਨਿੱਜੀਕਰਨ, ਵਪਾਰੀਕਰਨ, ਭਗਵਾਂਕਰਨ ਤੇ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਨੌਜਵਾਨ ਨਸ਼ਿਆਂ ਦੀ ਮਾਰ ਹੰਢਾ ਰਹੇ ਹਨ ਖਪਤਕਾਰੀ ਸੱਭਿਆਚਾਰ ਰਾਹੀਂ ਨੌਜਵਾਨਾਂ ਨੂੰ ਡਿਜੀਟਲ ਨਸ਼ੇੜੀ ਬਣਾਇਆ ਜਾ ਰਿਹਾ ਹੈ ਅਜਿਹੇ ਸਮੇਂ ਸ਼ਹੀਦ ਭਗਤ ਸਿੰਘ ਰਾਹ ਦਿਖਾਉਂਦਾ ਹੈ ਅਜਿਹੇ ਸਮੇਂ ਸ਼ਹੀਦ ਦੇ ਵਿਚਾਰਾਂ ਦੀ ਰੌਸ਼ਨੀ ਦੀ ਬੇਹੱਦ ਲੋੜ ਹੈ। ਉਨਾਂ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਪਹੁੰਚ ਕੇ ਸੈਂਕੜੇ ਵਿਦਿਆਰਥੀ ਸ਼ਹੀਦ ਨੂੰ ਸ਼ਰਧਾਂਜਲੀ ਦੇਣਗੇ। ਉਨਾਂ ਕਿਹਾ ਕਿ 28 ਸਤੰਬਰ ਦੇ ਪ੍ਰੋਗਰਾਮ ਦੀ ਤਿਆਰੀ ਲਈ ਸਕੂਲਾਂ, ਕਾਲਜਾਂ, ਆਈ ਟੀ ਆਈਜ਼ ਆਦਿ ਵਿੱਦਿਅਕ ਸੰਸਥਾਵਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਵਿੱਚ ਮੀਟਿੰਗਾਂ, ਰੈਲੀਆਂ, ਪੋਸਟਰ ਤੇ ਲੀਫਲੈੱਟ ਰਾਹੀਂ ਮੁਹਿੰਮ ਚਲਾਈ ਜਾਵੇਗੀ। ਉਨਾਂ ਵਿਦਿਆਰਥੀਆਂ ਨੂੰ 28 ਸਤੰਬਰ ਨੂੰ ਦਿਨੇ 11:30 ਵਜੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵੱਡੀ ਗਿਣਤੀ ਚ ਕਾਫ਼ਲੇ ਬੰਨ ਕੇ ਪਹੁੰਚਣ ਦੀ ਅਪੀਲ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ
Next articleਜ਼ਿਲ੍ਹਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਹਿਲਵਾਨ ਸਰਗੁਣ ਕੌਰ ਕੰਗ ਨੇ ਜਿੱਤਿਆ ਗੋਲਡ ਮੈਡਲ