HOME ਜ਼ਿਲੇ ‘ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਕੁੱਲ ਆਮਦ ਦੀ...

ਜ਼ਿਲੇ ‘ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਕੁੱਲ ਆਮਦ ਦੀ 99 ਫ਼ੀਸਦੀ ਖ਼ਰੀਦ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ
ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ ਹੁਣ ਤੱਕ 31532 ਮੀਟਰਿਕ ਟਨ ਝੋਨੇ ਦੀ ਆਮਦ ‘ਚੋਂ 31240 ਮੀਟਰਿਕ ਟਨ ਦੀ ਖ਼ਰੀਦ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆ ਸਕੇ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰੀਆ ਬਿਨਾਂ ਕਿਸੇ ਅੜਚਨ ਤੋਂ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 31532 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ ਕੁੱਲ 31240 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ 17 ਨਮੀਂ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਜਿਸ ਨਾਲ ਕਿਸਾਨਾਂ ਦੀ ਫਸਲ ਨੂੰ ਨਾਲੋ-ਨਾਲ ਖਰੀਦ ਕੀਤਾ ਜਾ ਸਕੇਗਾ ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਆਈ ਕੁੱਲ ਫਸਲ ’ਚੋਂ 99 ਫੀਸਦੀ ਝੋਨੇ  ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਵਿੱਚ ਲਗਾਤਾਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 69.58 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਮੰਡੀਆਂ ਵਿੱਚ ਝੋਨਾ ਜਮ੍ਹਾਂ ਨਾ ਹੋ ਸਕੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleUNDERSTANDING INSOMNIA (The Silent Epidemic of Sleeplessness in Modern Medicine)
Next articleਜੈਪੁਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ‘ਤੇ ਸੈਮੀਨਾਰ ਵਿੱਚ ਪੈੜਾਂ ਮੈਗਜ਼ੀਨ ਲੋਕ ਅਰਪਿਤ