ਮੋਗਾ (ਸਮਾਜ ਵੀਕਲੀ) ਬੇਅੰਤ ਗਿੱਲ ਭਲੂਰ ਮੁੱਖ ਖੇਤੀਬਾੜੀ ਅਫਸਰ ਡਾ ਜਸਵਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਨਵਦੀਪ ਸਿੰਘ ਜੌੜਾ ਦੀ ਯੋਗ ਅਗਵਾਈ ਹੇਠ ਪਰਾਲੀ ਪ੍ਰਬੰਧਨ ਦੇ ਕੈਂਪਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮਾਹਲਾ ਕਲਾਂ ਵਿਖੇ ਕੋ ਆਪਰੇਟਿਵ ਸੁਸਾਇਟੀ ਵਿੱਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ.ਹਰਿੰਦਰ ਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ ਬਾਘਾਪੁਰਾਣਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਅਤੇ ਮਿੱਟੀ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜ ਕੇ ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਦੀ ਅਪੀਲ ਕੀਤੀ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਨਾਲ ਹੀ ਅਗਲੀ ਫਸਲ ਲਈ ਜਰੂਰੀ ਲੋੜੀਦੇ ਤੱਤ ਵੀ ਮਿਲਦੇ ਹਨ। ਹਰਵਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਆਉਣ ਵਾਲੇ ਹਾੜੀ ਦੇ ਸੀਜਨ ਵਿੱਚ ਬਿਜਾਈ ਲਈ ਕਣਕ ਅਤੇ ਸਰੋਂ ਦੇ ਨਵੇਂ ਬੀਜਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਣਕ ਦੀਆਂ ਮਨੁੱਖੀ ਸਿਹਤ ਲਈ ਫਾਇਦੇਮੰਦ ਕਿਸਮਾਂ ਜਿਵੇਂ ਕਿ PBW RS-1, PBW Zinc-2 ਅਤੇ PBW-1chapati ਬਾਰੇ ਕਿਸਾਨਾਂ ਨੂੰ ਦੱਸਿਆ ਅਤੇ ਸਰੋਂ ਦੀਆਂ ’00’ ਕਨੋਲਾ ਵਰਾਈਟੀਆਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਖੇਤੀਬਾੜੀ ਉੱਪ ਨਿਰੀਖਕ ਦਿਲਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਸਬੰਧੀ ਜਾਗਰੂਕ ਕੀਤਾ ਅਤੇ ਜਿਲਾ ਮੋਗਾ ਵਿੱਚ ਸਥਾਪਿਤ ਅਤੀ ਆਧੁਨਿਕ ਭੌਂ ਪਰਖ ਲੈਬ ਤੋਂ ਮਿੱਟੀ ਅਤੇ ਪਾਣੀ ਟੈਸਟ ਕਰਵਾ ਕੇ ਇਸ ਦਾ ਫਾਇਦਾ ਉਠਾਉਣ ਲਈ ਪ੍ਰੇਰਿਆ। ਗੁਰਮੁਖ ਸਿੰਘ ਅਸਿਸਟੈਂਟ ਟੈਕਨੋਲੋਜੀ ਮੈਨੇਜਰ ਨੇ ਪੀ. ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਦੱਸੇ। ਅੰਤ ਵਿੱਚ ਨਰਦੇਵ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਆਉਣ ਦੀ ਅਪੀਲ ਕੀਤੀ ਅਤੇ ਬਿਨਾਂ ਰੇਹਾਂ ਸਪਰੇਹਾਂ ਤੋਂ ਕੁਦਰਤੀ ਢੰਗ ਨਾਲ ਸਬਜ਼ੀਆਂ ਬੀਜਣ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਖੇਤੀਬਾੜੀ ਉਪ ਨਿਰੀਖਕ ਪਵਨ ਕੁਮਾਰ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਸਿਸਟੈਂਟ ਟੈਕਨੋਲੋਜੀ ਮੈਨੇਜਰ ਜਸਵੀਰ ਸਿੰਘ, ਖੇਤੀਬਾੜੀ ਉੱਪ ਨਿਰੀਖਕ ਪ੍ਰਦੀਪ ਕੁਮਾਰ ਤੋਂ ਇਲਾਵਾ ਜਗਜੀਤ ਸਿੰਘ ਬੇਲਦਾਰ ਹਾਜ਼ਰ ਸਨ। ਇਸ ਤੋਂ ਇਲਾਵਾ ਕੋ ਆਪਰੇਟਿਵ ਸੁਸਾਇਟੀ ਮਾਹਲਾ ਕਲਾਂ ਦੇ ਸਕੱਤਰ ਲਖਵਿੰਦਰ ਸਿੰਘ ,ਸਕੱਤਰ ਦਲੀਪ ਸਿੰਘ, ਵਰਿੰਦਰ ਸਿੰਘ ,ਚਰਨਜੀਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ,ਕੁਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly