HOME *ਯੂਨਾਈਟਿਡ ਸਿੱਖਸ ਵੱਲੋਂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਕੀਤਾ ਗਿਆ ਸਨਮਾਨਿਤ*

*ਯੂਨਾਈਟਿਡ ਸਿੱਖਸ ਵੱਲੋਂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਕੀਤਾ ਗਿਆ ਸਨਮਾਨਿਤ*

 ਮੈਂ ਹਮੇਸ਼ਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਆਪਣੀ ਸੇਵਾ ਨੂੰ ਸਮਰਪਿਤ ਰਹਾਂਗਾ–ਜਤਿੰਦਰ ਸਿੰਘ ਸ਼ੰਟੀ 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿੱਖ ਵੈਲਫੇਅਰ ਕੌਂਸਲ ਲੁਧਿਆਣਾ ਵੱਲੋਂ ਬੀਤੀ ਸ਼ਾਮ ਮਾਡਲ ਟਾਊਨ ਵਿਖੇ ਆਯੋਜਿਤ ਕੀਤੇ ਗਏ ਸੰਵਾਦ ਸਮਾਗਮ ਦੌਰਾਨ ਪੁੱਜੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਬਣਨ ਤੇ ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਸ ਦੇ ਟੀਮ ਮੈਂਬਰਾਂ ਵੱਲੋਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਪ੍ਰਮੁੱਖ ਮਹਿਮਾਨ ਸ਼ਖਸ਼ੀਅਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ੍ਰ: ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਸੱਚੀ ਸੇਵਾ ਭਾਵਨਾ ਵਾਲੀ ਸੋਚ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਣ ਅਤੇ ਨਿਸ਼ਕਾਮ ਰੂਪ ਵਿੱਚ ਬਲੱਡ ਇਕੱਤਰ ਕਰਕੇ ਲੋੜਵੰਦ ਮਰੀਜ਼ਾਂ ਨੂੰ ਉਪਲੱਬਧ ਕਰਵਾਉਣ, ਖਾਸ ਕਰਕੇ ਕਰੋਨਾ ਕਾਲ ਦੌਰਾਨ ਉਨ੍ਹਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾਂਹ ਕਰਦਿਆਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵੱਡੀ ਗਿਣਤੀ ਵਿੱਚ ਮਨੁੱਖੀ ਦੇਹਾਂ ਦਾ ਸਸਕਾਰ ਕਰਨ ਲਈ ਆਪਣੇ ਸਾਥੀਆਂ ਨਾਲ ਨਿਭਾਈ ਗਈ ਸੇਵਾ ਸਮੁੱਚੇ ਸਮਾਜ ਤੇ ਦੇਸ਼ ਲਈ ਇੱਕ ਮਿਸਾਲੀ ਕਾਰਜ ਹੈ। ਉਨ੍ਹਾਂ ਨੇ ਕਿਹਾ ਕਿ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਹੋਣਾ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਆਪ ਜੀ ਪੂਰੀ ਸੁਹਿਰਦਤਾ ਨਾਲ ਆਪਣੀ ਜ਼ੁੰਮੇਵਾਰੀ ਨੂੰ ਨਿਭਾ ਕੇ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਾਰਜ ਕਰਨਗੇ । ਇਸ ਮੌਕੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਯੂਨਾਈਟਿਡ ਸਿੱਖਸ ਦੇ ਸਮੂਹ ਮੈਬਰਾਂ ਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਪ੍ਰਗਟ ਕੀਤਾ ਤੇ ਭਰੋਸਾ ਦੇਂਦਿਆਂ ਹੋਇਆਂ ਕਿਹਾ ਕਿ ਮੈਂ ਹਮੇਸ਼ਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਆਪਣੀ ਸੇਵਾ ਨੂੰ ਸਮਰਪਿਤ ਰਹਾਂਗਾ ਅਤੇ ਮਨੁੱਖੀ ਹੱਕਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲਿਆਂ ਦਾ ਸਾਥ ਦੇਵਾਂਗਾ । ਇਸ ਦੌਰਾਨ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ੍ਰ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਟੀਮ ਦੇ ਸਮੂਹ ਮੈਂਬਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖ ਵੈਲਫੇਅਰ ਕੌਂਸਲ ਲੁਧਿਆਣਾ ਦੇ ਬਲਜਿੰਦਰ ਸਿੰਘ ਜਿੰਦੂ, ਇੰਦਰਪ੍ਰੀਤ ਸਿੰਘ, ਦਲਜੀਤ ਸਿੰਘ ਟੱਕਰ, ਹਰਦੀਪ ਸਿੰਘ, ਮਨਜੋਤ ਸਿੰਘ, ਦਾਨ ਸਿੰਘ, ਬੀਬੀ ਪਰਮਿੰਦਰ ਕੌਰ, ਦਵਿੰਦਰ ਕੌਰ, ਤਰਨਜੀਤ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਟਿੱਬਾ ਜੋਨ ਦੇ ਪਿੰਡਾਂ ਦੇ ਵਿਕਾਸ ਲਈ ਬਤੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਰਪੂਰ ਯਤਨ ਕਰਾਂਗੀ – ਜਸਵਿੰਦਰ ਕੌਰ ਮੋਮੀ
Next articleਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਮੰਤਰੀ ਦੀ ਜਿੱਤ ਨੇ ਰਾਣਾ ਇੰਦਰਪ੍ਰਤਾਪ ਸਿੰਘ ਦੀ ਵਿਧਾਨਸਭਾ ਚੋਣਾਂ 2027 ਵਿੱਚ ਜਿੱਤ ਦੀ ਨੀਂਹ ਰੱਖੀ -ਕਰਨਵੀਰ ਚੋਹਾਨ