ਸ੍ਰੀਨਗਰ (ਸਮਾਜ ਵੀਕਲੀ): ਗੁਪਕਾਰ ਗਠਜੋੜ (ਪੀਏਜੀਡੀ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਬੁਲਾਈ ਗਈ ਸਰਬ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਉਦੋਂ ਹੋਇਆ ਜਦੋਂ ਕੇਂਦਰ ਦੇ ਸੱਦੇ ਉੱਤੇ ਵਿਚਾਰ ਵਟਾਂਦਰੇ ਲਈ ਪੀਏਜੀਡੀ ਨੇਤਾਵਾਂ ਨੇ ਇਥੇ ਫਾਰੂਕ ਅਬਦੁੱਲਾ ਦੀ ਗੁਪਕਾਰ ਰੋਡ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਅਤੇ ਸੀਪੀਆਈ (ਐੱਮ) ਦੀ ਆਗੂ ਐੱਮਵਾਈ ਤਰੀਗਾਮੀ ਹੋਰ ਪਾਰਟੀਆਂ ਦੇ ਨੇਤਾ ਵੀ ਸ਼ਾਮਲ ਸਨ। ਨੇਤਾ ਸਵੇਰੇ 11 ਵਜੇ ਅਬਦੁੱਲਾ ਦੇ ਘਰ ਪਹੁੰਚੇ, ਜੋ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਵੀ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly