ਵਾਸ਼ਿੰਗਟਨ (ਸਮਾਜ ਵੀਕਲੀ): ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਮਦਦਗਾਰ ਦੇ ਰੂਪ ਵਿੱਚ ਪੇਸ਼ ਕਰਨ ਵਾਲਾ ਪਾਕਿਸਤਾਨ ਅਜਿਹੀਆਂ ਸਮੱਸਿਆਵਾਂ ਖੜ੍ਹੀਆਂ ਕਰਨ ਵਾਲਾ ਮੁਲਕ ਰਿਹਾ ਹੈ ਜਿਸ ਨਾਲ ਭਾਰਤ ਆਪਣੇ ਗੁਆਂਢ ਵਿੱਚ ਨਜਿੱਠ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵਿਚਾਲੇ ਭਾਰਤ-ਅਮਰੀਕਾ ਦੁਵੱਲੀ ਵਾਰਤਾ ਅਤੇ ਆਸਟ੍ਰੇਲੀਆ, ਭਾਰਤ, ਜਪਾਨ ਅਤੇ ਅਮਰੀਕਾ ਦੇ ਕੁਆਡ ਸਿਖਰ ਸੰਮੇਲਨ ਦੌਰਾਨ ਦੋਵਾਂ ਵਿਚਾਲੇ ਅਫ਼ਗਾਨਿਸਤਾਨ ਵਿੱਚ ਪਾਕਿਸਤਾਨ ਦੀ ਭੂਮਿਕਾ ’ਤੇ ਨਜ਼ਰ ਰੱਖਣ ਸਬੰਧੀ ਗੱਲ ਹੋਈ।
ਸ਼੍ਰਿੰਗਲਾ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕਿਹਾ,‘ਦੋਵਾਂ ਵਾਰਤਾਵਾਂ ਵਿੱਚ ਇਹ ਗੱਲ ਸਪੱਸ਼ਟ ਰਹੀ ਕਿ ਅਫ਼ਗਾਨਿਸਤਾਨ ਵਿੱਚ ਪਾਕਿਸਤਾਨ ਦੀ ਭੂਮਿਕਾ ’ਤੇ ਤਿੱਖੀ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਕਿਹਾ,‘ਪਾਕਿਸਤਾਨ ਕਈ ਮਾਅਨਿਆਂ ਵਿੱਚ ਉਨ੍ਹਾਂ ਸਮੱਸਿਆਵਾਂ ਨੂੰ ਪੈਦਾ ਕਰਨ ਵਾਲਾ ਹੈ ਜਿਨ੍ਹਾਂ ਨਾਲ ਅਸੀਂ ਆਪਣੇ ਗੁਆਂਢ ਵਿੱਚ ਸਿੱਝ ਰਹੇ ਹਨ।’ ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਅਤੇ ਜਪਾਨ ਦੇ ਆਪਣੇ ਹਮਰੁਤਬਾ ਸਕੌਟ ਮੌਰੀਸਨ ਅਤੇ ਯੋਸ਼ੀਹਿਦੇ ਸੁਗਾ ਨਾਲ ਮੀਟਿੰਗ ਵਿੱਚ ਹਿੱਸਾ ਲਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly