ਕਰਾਚੀ (ਸਮਾਜ ਵੀਕਲੀ): ਪਾਕਿਸਤਾਨ ਦੇ ਬਲੋਚਿਸਤਾਨ ਸੂੁਬੇ ਵਿੱਚ ਅੱਜ ਤੜਕੇ 5.9 ਸ਼ਿੱਦਤ ਨਾਲ ਆਏ ਭੂਚਾਲ ਕਾਰਨ ਘੱਟੋ ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਜ਼ਖ਼ਮੀ ਹੋ ਗਏ। ਆਫਤ ਪ੍ਰਬੰਧਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਹਰਨਾਈ ਵਿੱਚ 15 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਕਾਰਨ ਹੋਏ ਨੁਕਸਾਨ ਦਾ ਅਜੇ ਤੱਕ ਮੁਲਾਂਕਣ ਨਹੀਂ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly