ਨਵੀਂ ਦਿੱਲੀ (ਸਮਾਜ ਵੀਕਲੀ): ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਥਾਰਪਾਰਕਰ ਜ਼ਿਲ੍ਹੇ ਦੀ ਨਗਰਪਾਰਕਰ ਤਹਿਸੀਲ ਦਾ ਦੌਰਾ ਕੀਤਾ ਅਤੇ ਫ਼ੌਜੀਆਂ ਨਾਲ ਦਿਨ ਬਿਤਾਇਆ ਅਤੇ ਸਥਾਨਕ ਹਿੰਦੂ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਚੀਫ ਆਫ਼ ਆਰਮੀ ਸਟਾਫ ਨੇ ਫ਼ੌਜੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਬਾਅਦ ਸਥਾਨਕ ਹਿੰਦੂ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਭ ਬਰਾਬਰ ਦੇ ਨਾਗਰਿਕ ਹਨ ਅਤੇ ਘੱਟਗਿਣਤੀਆਂ ਦੀ ਸੁਰੱਖਿਆ ਕਰਨਾ ਰਾਜ ਦਾ ਕੰਮ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly