ਪਾਕਿਸਤਾਨ ਬੰਬ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, 46 ਜ਼ਖਮੀ

ਹੁਸ਼ਿਆਰਪੁਰ  (ਸਮਾਜ ਵੀਕਲੀ) (ਪੱਤਰ ਪ੍ਰੇਰਕ ) ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਵੱਡਾ ਬੰਬ ਧਮਾਕਾ ਹੋਣ ਦੀ ਜਾਣਕਾਰੀ ਪ੍ਰਪਾਤ ਹੋਈ  ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਵੇਟਾ ਰੇਲਵੇ ਸਟੇਸ਼ਨ ਨੇੜੇ ਹੋਏ ਬੰਬ ਧਮਾਕੇ ਵਿੱਚ 21 ਲੋਕਾਂ ਦੀ ਮੌਤ ਹੋ ਗਈ ਅਤੇ 46 ਹੋਰ ਜ਼ਖ਼ਮੀ ਹੋ ਗਏ। ਹਾਦਸਾ ਅਜਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਦੇ ਮੁਤਾਬਕ, ਬੁਕਿੰਗ ਆਫਿਸ ‘ਚ ਧਮਾਕਾ ਉਦੋਂ ਹੋਇਆ ਜਦੋਂ ਟਰੇਨ ਪਲੇਟਫਾਰਮ ‘ਤੇ ਪਹੁੰਚਣ ਵਾਲੀ ਸੀ। ਜ਼ਖਮੀਆਂ ਦੀ ਗਿਣਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿਉਂਕਿ ਸਟੇਸ਼ਨ ‘ਤੇ ਆਮ ਤੌਰ ‘ਤੇ ਭੀੜ ਹੁੰਦੀ ਹੈ। ਇਸ ਘਟਨਾ ਨਾਲ ਪਲੇਟਫਾਰਮ ਦੀ ਛੱਤ ਵੀ ਨੁਕਸਾਨੀ ਗਈ ਹੈ। ਪੁਲਿਸ ਅਤੇ ਬਚਾਅ ਦਲ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਹੋਰ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਆਉਣਾ ਸੀ। ਟਰੇਨ ਅਜੇ ਪਲੇਟਫਾਰਮ ‘ਤੇ ਨਹੀਂ ਪਹੁੰਚੀ ਸੀ ਕਿ ਧਮਾਕਾ ਹੋਇਆ। ਅਧਿਕਾਰੀਆਂ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਜਾਣਕਾਰੀ ਮੁਤਾਬਕ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ, ਦੂਜੇ ਪਾਸੇ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਕਾਰਵਾਈ ਦੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਬੇਕਸੂਰ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleSUNDAY SAMAJ WEEKLY = 10/11/2024
Next articleਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ