ਤਾਲਿਬਾਨ ਨਾਲ ਲਗਾਤਾਰ ਸੰਪਰਕ ’ਚ ਹੈ ਪਾਕਿਸਤਾਨ

ਇਸਲਾਮਾਬਾਦ (ਸਮਾਜ ਵੀਕਲੀ):  ਪਾਕਿਸਤਾਨੀ ਸੈਨਾ ਦੇ ਇੱਕ ਸਿਖਰਲੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦਾ ਮੁਲਕ ਆਪਣੇ ਸੁਰੱਖਿਆ ਹਿੱਤਾਂ ਦੀ ਹਿਫਾਜ਼ਤ ਲਈ ਅਫ਼ਗਾਨ ਤਾਲਿਬਾਨ ਨਾਲ ਲਗਾਤਾਰ ਸੰਪਰਕ ’ਚ ਹੈ।

ਫੌਜ ਦੇ ਬੁਲਾਰੇ ਮੇਜਰ ਜਨਰਲ ਬਾਬਰ ਇਫ਼ਤਿਖਾਰ ਨੇ ਕਿਹਾ ਕਿ ਤਾਲਿਬਾਨ ਨੇ ਕਈ ਮੌਕਿਆਂ ’ਤੇ ਦੁਹਰਾਇਆ ਹੈ ਕਿ ਕਿਸੇ ਵੀ ਸਮੂਹ ਜਾਂ ਅਤਿਵਾਦੀ ਜਥੇਬੰਦੀ ਨੂੰ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਖ਼ਿਲਾਫ਼ ਕਿਸੇ ਵੀ ਅਤਿਵਾਦੀ ਗਤੀਵਿਧੀ ਲਈ ਅਫ਼ਗਾਨ ਇਲਾਕੇ ਦੀ ਵਰਤੋਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ‘ਸਾਡੇ ਕੋਲ ਉਨ੍ਹਾਂ ਦੇ ਇਰਾਦਿਆਂ ’ਤੇ ਸ਼ੱਕ ਕਰਨ ਦੀ ਕੋਈ ਵਜ੍ਹਾ ਨਹੀਂ ਹੈ ਅਤੇ ਇਸ ਲਈ ਅਸੀਂ ਆਪਣੇ ਕੌਮੀ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ’ਚ ਹਾਂ।’ ਮੀਡੀਆ ਰਿਪੋਰਟਾਂ ਅਨੁਸਾਰ ਮੁਲਕ ਦੀ ਮੁੱਖ ਚਿੰਤਾ ਅਫ਼ਗਾਨਿਸਤਾਨ ’ਚ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੀ ਮੌਜੂਦਗੀ ਹੈ।

ਖ਼ਬਰ ’ਚ ਕਿਹਾ ਗਿਆ ਹੈ ਕਿ ਅਜਿਹੇ ਤੱਤਾਂ ਨੂੰ ਸਰਹੱਦ ਪਾਰ ਕਰ ਕੇ ਪਾਕਿਸਤਾਨ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਸਰਹੱਦ ਕੰਟਰੋਲ ਦੇ ਨਵੇਂ  ਢੰਗਾਂ ਸਬੰਧੀ ਪਾਕਿਸਤਾਨੀ ਅਧਿਕਾਰੀਆਂ ਤੇ ਅਫ਼ਗਾਨ ਤਾਲਿਬਾਨ ਵਿਚਾਲੇ ਚਰਚਾ ਵੀ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪਾਕਿਸਤਾਨ ’ਚ ਟੀਟੀਪੀ ਦੇ ਹਮਲਿਆਂ ’ਚ ਵਾਧਾ ਹੋਇਆ ਹੈ ਹਾਲਾਂਕਿ ਪਾਕਿਸਤਾਨੀ ਅਧਿਕਾਰੀ ਇਸ ਲਈ ਅਫ਼ਗਾਨ ਤਾਲਿਬਾਨ ਨੂੰ ਕਸੂਰਵਾਰ    ਠਹਿਰਾਉਣ ਲਈ ਤਿਆਰ ਨਹੀਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article9/11 ਤੋਂ ਸਿੱਖੇ ਸਬਕਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਲੋੜ: ਭਾਰਤ
Next articleਅਮਰੀਕਾ ਕਿਸੇ ਵੀ ਮੁਲਕ ਨਾਲ ਨਵੀਂ ਠੰਢੀ ਜੰਗ ਨਹੀਂ ਚਾਹੁੰਦਾ: ਵ੍ਹਾਈਟ ਹਾਊਸ