ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਦੇਸ਼ ਵਿਚ ਉਦਯੋਗੀਕਰਨ ਵਿਚ ਤੇਜ਼ੀ ਲਿਆਉਣ ਤੇ ਆਪਣੀ ਵਧਦੀ ਅਬਾਦੀ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਰੂਪ ਵਿਚ ਚੀਨ ਤੋਂ ਨਿਵੇਸ਼ ਦੀ ਜ਼ਰੂਰਤ ਹੈ। ਇਮਰਾਨ ਵਲੋਂ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਤਹਿਤ ਸਥਾਪਿਤ ਕੀਤੇ ਜਾ ਰਹੇ ਵਿਸ਼ੇਸ਼ ਆਰਥਿਕ ਜ਼ੋਨਾਂ ਵਿਚ ਚੀਨ ਨਿਵੇਸ਼ਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਚੀਨੀ ਨਿਵੇਸ਼ਕਾਂ ਨੂੰ ਸੱਦਣ ਲਈ ਜ਼ਮੀਨ ਤੇ ਕਰਾਂ ਵਿਚ ਛੋਟ ਮੁਹੱਈਆ ਕਰਵਾਉਣ ਲਈ ਵੀ ਕਿਹਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly