ਇਸਲਾਮਾਬਾਦ (ਸਮਾਜ ਵੀਕਲੀ): ਮਕਬੂਜ਼ਾ ਕਸ਼ਮੀਰ (ਪੀਓਕੇ) ’ਚ ਹੋਈਆਂ ਚੋਣਾਂ ਬਾਰੇ ਭਾਰਤ ਵੱਲੋਂ ਦਿੱਤੇ ਗਏ ਬਿਆਨ ’ਤੇ ਪਾਕਿਸਤਾਨ ਨੇ ਅੱਜ ਇਥੇ ਭਾਰਤੀ ਹਾਈ ਕਮਿਸ਼ਨ ਦੇ ਸਫ਼ੀਰ ਨੂੰ ਸੱਦ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ ਕਿ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੂੰ ਤਲਬ ਕਰਕੇ ਪ੍ਰਤੀਕਰਮ ਦਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਵਾਦ ਬਾਰੇ ਵੀ ਪਾਕਿਸਤਾਨ ਦੇ ਸਟੈਂਡ ਦੀ ਜਾਣਕਾਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਭਾਰਤ ਨੇ ਪੀਓਕੇ ’ਚ ਹੋਈਆਂ ਚੋਣਾਂ ਨੂੰ ਰੱਦ ਕਰ ਦਿੱਤਾ ਸੀ। ਪਾਕਿਸਤਾਨੀ ਵਿਦੇਸ਼ ਦਫ਼ਤਰ ਨੇ ਕਿਹਾ ਕਿ ਜੰਮੂ ਕਸ਼ਮੀਰ ਦਾ ਮੁੱਦਾ 1948 ਤੋਂ ਹੀ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੇ ਏਜੰਡੇ ’ਤੇ ਹਨ ਅਤੇ ਦੋਵੇਂ ਮੁਲਕਾਂ ਵਿਚਕਾਰ ਇਹ ਵਿਵਾਦਤ ਖ਼ਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਇਕਪਾਸੜ ਕਾਰਵਾਈ ਕਰਦਿਆਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਖ਼ਤਮ ਕਰ ਦਿੱਤਾ ਜੋ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੇ ਮਤਿਆਂ ਦੇ ਉਲਟ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly