ਨਵੀਂ ਦਿੱਲੀ (ਸਮਾਜ ਵੀਕਲੀ): ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਵਿੱਚ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਡਿਪਟੀ ਪੁਲੀਸ ਕਮਿਸ਼ਨਰ (ਸਪੈਸ਼ਲ ਸੈੱਲ) ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਸਨੀਕ ਮੁਹੰਮਦ ਅਸ਼ਰਫ ਉਰਫ ਅਲੀ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਭਾਰਤੀ ਪਛਾਣ ਪੱਤਰ ਪ੍ਰਾਪਤ ਕੀਤਾ। ਉਹ ਭਾਰਤੀ ਨਾਗਰਿਕ ਵਜੋਂ ਰਹਿ ਰਿਹਾ ਸੀ। ਉਸ ਕੋਲੋਂ ਏਕੇ-47 ਰਾਈਫਲ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly