ਕਪੂਰਥਲਾ, ( ਕੌੜਾ) –ਸੀ ਬੀ ਐਸ ਈ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਕਪੂਰਥਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਪਲਕਪ੍ਰੀਤ ਕੌਰ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਜਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ । ਜੋ ਅਦਾਰੇ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਲਈ ਵੱਡੇ ਮਾਣ ਵਾਲੀ ਗੱਲ ਹੈ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦਾ ਬਾਰਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੋਂਗਾ ਨੇ ਦਸਿਆ ਕਿ ਹਰਦੀਪ ਕੌਰ 96.8 ਫੀਸਦੀ, ਸ਼ਰਨਪ੍ਰੀਤ 96 ਫੀਸਦੀ, ਗਗਨਪ੍ਰੀਤ ਕੌਰ 94 ਫੀਸਦੀ, ਕਰਨਦੀਪ 93.6 ਫੀਸਦੀ, ਅਭੀਜੋਤ 93 ਫੀਸਦੀ, ਲੋਇਨਪ੍ਰੀਤ ਕੌਰ 90.8 ਫੀਸਦੀ, ਪਵਨਪ੍ਰੀਤ ਸਿੰਘ ਨੇ 86.6 ਫੀਸਦੀ, ਮਨਪ੍ਰੀਤ ਕੌਰ 83.4 ਫੀਸਦੀ, ਕੋਮਲਪ੍ਰੀਤ ਕੌਰ 83.2 ਫੀਸਦੀ, ਅਨੂਰੀਤ ਕੌਰ 81.8 ਫੀਸਦੀ, ਗੁਰਨੂਰ ਸਿੰਘ 81.6 ਫੀਸਦੀ, ਐਸ਼ਪ੍ਰੀਤ ਕੌਰ ਤੇ ਸੁਖਮਨਪ੍ਰੀਤ ਕੌਰ 81 ਫੀਸਦੀ ਅਤੇ ਸੁਖਪ੍ਰੀਤ ਕੌਰ ਨੇ 79.8 ਫੀਸਦੀ ਅੰਕ ਹਾਸਲ ਕੀਤੇ | ਇਸ ਤੋਂ ਇਲਾਵਾ ਪਲਕਪ੍ਰੀਤ ਕੌਰ ਨੇ ਅਕਾਊਂਟਸ, ਹਰਦੀਪ ਕੌਰ ਨੇ ਪੰਜਾਬੀ, ਮਨਜਿੰਦਰ ਸਿੰਘ, ਹਰਦੀਪ ਕੌਰ, ਸ਼ਰਨਪ੍ਰੀਤ ਕੌਰ, ਗਗਨਪ੍ਰੀਤ ਕੌਰ, ਕਰਨਦੀਪ ਕੌਰ, ਅਭੀਜੋਤ ਕੌਰ, ਕੋਮਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਨਵਪ੍ਰੀਤ ਕੌਰ, ਲੋਇਨਪ੍ਰੀਤ ਕੌਰ ਅਤੇ ਅਨੂਪ੍ਰੀਤ ਕੌਰ ਨੇ ਮਿਊਜਿਕ ਅਤੇ ਆਰਟ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ‘ਚੋਂ 100 ਅੰਕ ਪ੍ਰਾਪਤ ਕੀਤੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly