ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜੀ – ਸੂਬਾ ਪ੍ਰਧਾਨ
ਜਲੰਧਰ, (ਸਮਾਜ ਵੀਕਲੀ) (ਜਸਵੰਤ ਗਿੱਲ) ਪੰਜਾਬ ਰੋਡਵੇਜ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ 1/19 ਦੀ ਮੀਟਿੰਗ ਜਲੰਧਰ ਬੱਸ ਸਟੈਂਡ ਵਿੱਚ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਜਿਸ ਵਿੱਚ ਪੰਜਾਬ ਰੋਡਵੇਜ ਦੇ 18 ਡਿਪੂਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਹਰਮਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆਂ ਕਿ ਇਸ ਮੀਟਿੰਗ ਵਿੱਚ ਸਾਰੇ ਹੀ ਅਹੁਦੇਦਾਰਾਂ ਵੱਲੋਂ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਦਾ ਮੁੱਖ ਮੰਤਰੀ ਜਲੰਧਰ ਸ਼ਹਿਰ ਵਿੱਚ ਡੇਰੇ ਲਾਈ ਬੈਠਾ ਹੈ ਜਿਸ ਦੌਰਾਨ ਆਉਣ ਵਾਲੀ 6 ਜੁਲਾਈ ਨੂੰ ਜਲੰਧਰ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਕਿਵੇਂ ਸਰਕਾਰ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਕਿ ਅਸੀ ਕੱਚੇ ਮੁਲਾਜ਼ਮ ਰਹਿਣ ਨਹੀਂ ਦੇਣੇ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਉੱਪਰ ਮਾਰੂ ਨੀਤੀਆਂ ਲਾਗੂ ਕਰ ਕਿ ਉਹਨਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ ਸਰਕਾਰ ਵਾਰ-ਵਾਰ ਪ੍ਰੈੱਸ ਰਾਹੀਂ ਬਿਆਨ ਜਾਰੀ ਕਰ ਰਹੀ ਹੈ ਕਿ ਅਸੀਂ ਸਾਰੇ ਵਿਭਾਗਾਂ ਦੇ ਕੰਟਰੈਕਟ ਮੁਲਾਜ਼ਮ ਪੱਕੇ ਕਰ ਦਿੱਤੇ ਹਨ ਪਰ ਅਸੀਂ ਪ੍ਰੈੱਸ ਰਾਹੀਂ ਲੋਕਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਪੰਜਾਬ ਰੋਡਵੇਜ ਵਿੱਚ ਕੋਈ ਮੁਲਾਜ਼ਮ ਨਾ ਕੰਟਰੈਕਟ ਵਾਲੇ ਨਾ ਹੀ ਆਊਟਸੋਰਸ ਵਾਲੇ ਮੁਲਾਜ਼ਮ ਪੱਕੇ ਕੀਤੇ ਗਏ,ਸੂਬਾ ਜਰਨਲ ਸਕੱਤਰ ਦਵਿੰਦਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਰਵਾਇਤੀ ਸਰਕਾਰਾਂ ਵਾਂਗ ਹੀ ਟਰਾਂਸਪੋਰਟ ਵਿਭਾਗ ਨੂੰ ਨਿੱਜੀ ਹਿੱਤਾ ਵਿੱਚ ਵੇਚ ਰਹੀ ਹੈ ਪਿਛਲੇ ਸਮੇਂ ਵਿਭਾਗ ਵਿੱਚ ਜੋ ਕਰਜ਼ਾ ਮੁਕਤ ਬੱਸਾ ਰੋਡਵੇਜ ਵਿੱਚ ਸ਼ਾਮਿਲ ਕੀਤੀਆਂ ਗਈਆਂ ਉਹਨਾਂ ਨੂੰ ਕੰਟਰੈਕਟ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਹੈ ਇਹਨਾਂ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਵਿੱਤ ਵਿਭਾਗ ਵੱਲੋਂ ਵੱਖਰਾ ਹੈੱਡ ਬਣਾ ਕਿ ਬਜਟ ਦਿੱਤਾ ਗਿਆ ਸੀ ਪਰ ਕੰਟਰੈਕਟ ਮੁਲਾਜ਼ਮਾਂ ਨੂੰ ਹੈੱਡ ਵਿੱਚੋਂ ਤਨਖ਼ਾਹ ਦੇਣ ਦੀ ਬਜਾਏ ਪਨਬਸ ਵਿੱਚੋਂ ਘੁਮਾ ਕਿ ਤਨਖ਼ਾਹ ਦਿੱਤੀ ਜਾ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਸਰਕਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਬਜਾਇ ਲਾਰਿਆ ਵਿੱਚ ਲਾ ਰਹੀ ਹੈ। ਸੂਬਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਚੁੰਨੀ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਵੱਲੋਂ 6 ਜੁਲਾਈ ਨੂੰ ਜਲੰਧਰ ਵਿਖੇ ਝੰਡਾ ਮਾਰਚ ਕਰ ਕਿ ਇਹਨਾਂ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਜਨਰਲ ਸੈਕਟਰੀ ਦਵਿੰਦਰ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ, ਨਿਰਮਲ ਸਿੰਘ, ਚੈਅਰਮੈਨ ਬਚਿੱਤਰ ਸਿੰਘ, ਪ੍ਰੈਸ ਸਕੱਤਰ ਸੁਖਦੇਵ ਸਿੰਘ ਚੁੰਨੀ,ਗਗਨਦੀਪ ਸਿੰਘ, ਸੁਰਜੀਤ ਸਿੰਘ, ਗੁਰਬਾਜ ਸਿੰਘ, ਲਖਵੀਰ ਸਿੰਘ, ਨਰਿੰਦਰ ਸਿੰਘ ਤੇ ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ਦੇ ਪ੍ਰਧਾਨ ਸੈਕਟਰੀ ਅਤੇ ਬਾਕੀ ਅਹੁੱਦੇਦਾਰ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly