ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ‘ਤੇ ਪੁੱਜਣਗੇ
ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ): ਪੰਚਾਇਤ ਸੰਮਤੀ ਮੋਰਿੰਡਾ ਦੇ ਨਵੇਂ ਚੁਣੇ ਗਏ ਚੇਅਰਪਰਸਨ ਹਰਵਿੰਦਰ ਕੌਰ ਅਤੇ ਉਪ ਚੇਅਰਮੈਨ ਨਰਿੰਦਰ ਸਿੰਘ ਵੱਲੋਂ ਅਹੁਦਾ ਸੰਭਾਲਣ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਭਲਕੇ 16 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬੰਤ ਸਿੰਘ ਕਲਾਰਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਮੋਰਿੰਡਾ ਦੇ ਨਵੇਂ ਚੁਣੇ ਚੇਅਰਪਰਸਨ ਹਰਵਿੰਦਰ ਕੌਰ ਅਤੇ ਉਪ ਚੇਅਰਮੈਨ ਨਰਿੰਦਰ ਸਿੰਘ ਦੇ ਅਹੁਦਾ ਸੰਭਾਲਣ ਦਾ ਸਮਾਗਮ 16 ਮਾਰਚ , ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪੰਚਾਇਤ ਸੰਮਤੀ ਦਫ਼ਤਰ, ਚੁੰਨੀ ਰੋਡ ਮੋਰਿੰਡਾ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਜਿੱਥੇ ਨਵੇਂ ਚੁਣੇ ਅਹੁਦੇਦਾਰ ਅਧਿਕਾਰਕ ਤੌਰ ’ਤੇ ਆਪਣੀ ਜ਼ਿੰਮੇਵਾਰੀ ਸੰਭਾਲਣਗੇ, ਉੱਥੇ ਹੀ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਨਵਜੀਤ ਸਿੰਘ ਨਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦੇਣਗੇ। ਚੇਅਰਮੈਨ ਕਲਾਰਾ ਨੇ ਸਮੂਹ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



