ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਸਮਾਜ ਸੇਵੀ ਤੇ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਪੰਡਤ ਵਜ਼ੀਰ ਚੰਦ ਸ਼ਰਮਾ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਰਹੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਅਤੇ ਰਸਮ ਪਗੜੀ 9 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਕਰਵਾਈ ਜਾਵੇਗੀ। ਰਾਹੁਲ ਸ਼ਰਮਾ ਨੇ ਦੱਸਿਆ ਗਿਆ ਕਿ ਇਹ ਧਾਰਮਿਕ ਸਮਾਗਮ ਸ੍ਰੀ ਰਾਮ ਭਵਨ, ਰਾਮ ਲੀਲਾ ਗਰਾਊਂਡ, ਨੇੜੇ ਬੱਸ ਸਟੈਂਡ, ਮੋਰਿੰਡਾ ਵਿਖੇ ਹੋਵੇਗਾ। ਪਰਿਵਾਰਕ ਮੈਂਬਰਾਂ ਨੇ ਸੱਜਣਾਂ, ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਨਿਮਰ ਬੇਨਤੀ ਕੀਤੀ ਹੈ ਕਿ ਸਮਾਗਮ ਵਿੱਚ ਪਹੁੰਚ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


