ਨਵੀਂ ਦਿੱਲੀ— ਹਰਿਆਣਾ ਦੇ ਗੁਰੂਗ੍ਰਾਮ ‘ਚ ਪੰਜ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਧਮਕੀ ਹੋਟਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਮਿਲੀ ਹੈ। ਇਸ ਵਿੱਚ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਸਥਿਤ ਚਾਰ ਹੋਰ ਹੋਟਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਭੇਜੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀ ਮਦਦ ਨਾਲ ਹੋਟਲਾਂ ਵਿਚ ਤਲਾਸ਼ੀ ਮੁਹਿੰਮ ਚਲਾਈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਿਸ ਜਾਂਚ ਜਾਰੀ ਹੈ। ਆਈਪੀ ਐਡਰੈੱਸ ਰਾਹੀਂ ਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਰਿਹਾ ਹੈ, ਜਾਂਚ ਤੋਂ ਬਾਅਦ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਫਿਲਹਾਲ ਕਿਸੇ ਵੀ ਹੋਟਲ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦਹਿਸ਼ਤ ਫੈਲਾਉਣ ਲਈ ਫਰਜ਼ੀ ਮੇਲ ਭੇਜੀ ਗਈ ਹੈ। ਪੁਲਿਸ ਉਨ੍ਹਾਂ ਦੇ ਆਈਪੀ ਐਡਰੈੱਸ ਨੂੰ ਟਰੇਸ ਕਰ ਰਹੀ ਹੈ ਤਾਂ ਜੋ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly