ਲੋਕਾਂ ਨੂੰ ਨਹਿਰੀ ਪਾਣੀ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨਹਿਰੀ ਵਿਭਾਗ ਦੇ ਇਰੀਗੇਸ਼ਨ ਵਿਭਾਗ ਵਲੋਂ ਪਿੰਡ ਪਨਿਆਲੀ ਖੁਰਦ (ਰਾਮਗੜ੍ਹ ) ਵਿੱਚ ਸ਼ੁਰੂ ਕੀਤੇ ਗਏ ਕਰਾਸ ਰੈਗੂਲੇਟਰ ਪ੍ਰੋਜੈਕਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ | ਜਿਸਨੂੰ ਵਿਭਾਗ ਦੇ ਵਲੋਂ 10 ਦਿਨਾਂ ਵਿੱਚ ਮੁਕੰਮਲ ਕਰਨ ਦਾ ਦਾਵਾ ਕੀਤਾ ਜਾ ਰਿਹਾ | ਵਿਭਾਗ ਦੇ ਕਹਿਣਾ ਹੈ ਕਿ ਇਲਾਕੇ ਦੇ ਲੋਕਾਂ ਨੂੰ ਪੇਸ਼ ਆ ਰਹੀ ਨਹਿਰੀ ਪਾਣੀ ਦੀ ਸਮਸਿਆ ਨੂੰ ਜਲਦ ਹੱਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ | ਕੜਾਕੇ ਦੀ ਪੈ ਰਹੀ ਧੁੱਪ ਵਿੱਚ ਕਰਮਚਾਰੀਆਂ ਵਲੋਂ ਕੰਮ ਨੂੰ ਪ੍ਰਾਥਮਿਕਤਾ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ | ਜਦੋਂ ਇਸ ਸਬੰਧ ਵਿੱਚ ਡ੍ਰੇਨ ਵਿਭਾਗ ਦੇ ਐਸਡੀਓ ਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਰੀਗੇਸ਼ਨ ਵਿਭਾਗ ਵਲੋਂ ਜੋ ਨਹਿਰੀ ਪਾਣੀ ਖੇਤਾਂ ਨੂੰ ਸਿੰਚਾਈ ਦੇ ਲਈ ਦੇਣਾ ਹੈ ਉਸ ਦੇ ਲਈ ਕਰਾਸ ਰੈਗੂਲੇਟਰ ਪ੍ਰੋਜੈਕਟ ਨੂੰ 10 ਦਿਨਾਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਹਲ ਕਰ ਦਿੱਤਾ ਜਾਵੇਗਾ | ਉਨ੍ਹਾਂ ਦੀ ਟੀਮ ਵਲੋਂ ਇਸ ਕੰਮ ਨੂੰ ਮੁਕੰਮਲ ਕਰਨ ਟੀਮਾਂ ਵਲੋਂ ਰਾਤ ਦਿਨ ਕਰਕੇ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ। ਜਲਦ ਹੀ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



