HOME *ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ*

*ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ*

1

*ਪ੍ਰਿਤਪਾਲ ਸਿੰਘ ਮੈਂਬਰ (ਧਰਮ ਪਚਾਰ ਕਮੇਟੀ) ਨੇ ਖਿਡਾਰਨ ਸ਼ਬਾਨਾ ਨੂੰ ਮਾਲੀ ਸਹਾਇਤਾ ਦੇਣ ਦਾ ਰਸਮੀ ਤੌਰ ਤੇ ਕੀਤਾ ਐਲਾਨ* 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਇਤਿਹਾਸਕ ਧਰਮ ਅਸਥਾਨਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰਦੀ ਹੈ, ਉੱਥੇ ਸਮਾਜ ਸਿੱਖਿਆ, ਦੇਸ਼, ਕੌਮ ਲਈ ਚੱਲ ਰਹੀਆਂ ਮਨੁੱਖੀ ਭਲਾਈ ਸੇਵਾਵਾਂ ਵਿੱਚ ਵੀ ਆਪਣਾ ਮਹੱਤਵਪੂਰਨ ਯੋਗਦਾਨ ਪਾਉਦੀ ਹੈ । ਖ਼ਾਸ ਕਰਕੇ ਖੇਡਾਂ ਦੇ ਖੇਤਰ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ ਹੋਣਹਾਰ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਤੇ ਮੱਦਦ ਕਰਨ ਵਿੱਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਆਪਣੀ ਮੋਹਰੀ ਭੂਮਿਕਾ ਨਿਭਾਉਂਦੀ ਹੈ ਤਾਂ ਕਿ ਉਹ ਆਪਣੀਆਂ ਸ਼ਾਨਾਮੱਤੀ ਪ੍ਰਾਪਤੀਆਂ ਰਾਹੀਂ ਦੇਸ਼, ਕੌਮ, ਪੰਜਾਬ ਤੇ ਪੰਜਾਬੀਅਤ ਦਾ ਨਾਮ ਹੋਰ ਰੋਸ਼ਨ ਕਰ ਸਕਣ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ੍ਰ: ਪ੍ਰਿਤਪਾਲ ਸਿੰਘ ਨੇ ਬਹਿਰੀਨ ਵਿਖੇ 8 ਤੋਂ 14 ਫ਼ਰਵਰੀ ਤੱਕ ਆਯੋਜਿਤ ਹੋਣ ਵਾਲੀ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਈ ਲੁਧਿਆਣੇ ਸ਼ਹਿਰ ਦੀ ਅੰਤਰਾਸ਼ਟਰੀ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਲੀ ਸਹਾਇਤਾ ਦੇਣ ਦਾ ਰਸਮੀ ਤੌਰ ਤੇ ਐਲਾਨ ਕਰਦਿਆਂ ਹੋਇਆਂ ਕੀਤਾ! ਇਸ ਦੌਰਾਨ ਸ੍ਰ: ਪ੍ਰਿਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਤੇ ਯੂਨਾਈਟਿਡ ਸਿੱਖਸ ਸੰਸਥਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਵੱਲੋਂ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰਨ ਸ਼ਬਾਨਾ ਨੂੰ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਖੇਡਣ ਜਾਣ ਲਈ ਚੈਂਪੀਅਨਸ਼ਿਪ ਫੀਸ, ਵੀਜ਼ਾ ਫੀਸ ਅਤੇ ਬਹਿਰੀਨ ਜਾਣ ਅਤੇ ਆਉਣ ਲਈ ਟਿਕਟ ਲੈਣ ਲਈ ਵਿੱਤੀ ਮੱਦਦ ਕਰਨਾ ਅਤੇ ਯੂਨਾਈਟਿਡ ਸਿੱਖਸ ਸੰਸਥਾ ਵੱਲੋਂ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰਨ ਸ਼ਬਾਨਾ ਤੇ ਉਸ ਦੇ ਪਤੀ ਅਸ਼ਵਨੀ (ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ) ਦੀ ਆਰਥਿਕ ਮੱਦਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਬੈਡਮਿੰਟਨ ਖੇਡ ਦਾ ਸਮਾਨ, ਜਰਸੀਆਂ, ਬੂਟ ਆਦਿ ਉਪਲੱਬਧ ਕਰਵਾਉਣਾ ਇੱਕ ਵੱਡਾ ਮਿਸਾਲੀ ਕਾਰਜ ਹੈ।  ਜਿਸ ਲਈ ਮੈਂ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਯੂਨਾਈਟਿਡ ਸਿੱਖਸ ਸੰਸਥਾ ਦੇ ਡਾਇਰੈਕਟਰ ਪੰਜਾਬ ਸ੍ਰ: ਅੰਮ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦੀ ਹਾਂ । ਇਸ ਮੌਕੇ ਸ੍ਰ: ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰਨ ਸ਼ਬਾਨਾ ਨੂੰ ਸ਼ਾਨਾਮੱਤੀ ਪ੍ਰਾਪਤੀ ਰਾਹੀਂ ਜੇਤੂ ਬਣਨ ‘ਤੇ ਉਸ ਦੇ ਪਤੀ ਅਸ਼ਵਨੀ (ਪੈਰਾ-ਬੈਡਮਿੰਟਨ ਖਿਡਾਰੀ) ਨੂੰ ਆਪਣੀਆਂ ਸ਼ੁੱਭ ਅਸੀਸਾਂ ਦਿੱਤੀਆਂ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਗੌਰਤਲਬ ਹੈ ਕਿ ਯੂਨਾਈਟਿਡ ਸਿੱਖਸ ਸੰਸਥਾ ਦੇ ਸਾਰਥਿਕ ਉੱਦਮਾਂ ਸਦਕਾ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਤੇ ਸ੍ਰ: ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਨਿੱਘੇ ਸਹਿਯੋਗ ਤੇ ਮੱਦਦ ਦੇ ਸਦਕਾ ਜੇਕਰ ਖਿਡਾਰਨ ਸ਼ਬਾਨਾ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਜਿੱਤ ਹਾਸਲ ਕਰ ਲੈਂਦੀ ਹੈ ਤਾਂ ਸ਼ਬਾਨਾ ਏਸ਼ੀਅਨ ਗੇਮਜ਼ 2026 ਲਈ ਕੁਆਲੀਫਾਈ ਕਰ ਲਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਯੂਨਾਈਟਿਡ ਸਿੱਖਸ ਸੰਸਥਾ ਦੇ ਡਾਇਰੈਕਟਰ ਪੰਜਾਬ ਸ੍ਰ: ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ, ਗੁਰਚਰਨ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਕਾਂਗਰਸ ਵੱਲੋਂ ਮਨਰੇਗਾ ਬਚਾਓ ਸੰਗਰਾਮ ਰੈਲੀ ਤਹਿਤ 30 ਜਨਵਰੀ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵੱਲੋਂ ਜਾਇਜ਼ਾ ਲਿਆ
Next articleਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੋੜਵੰਦ ਇਸਤਰੀਆਂ ਨੂੰ ਵੰਡੀਆਂ ਗਈਆਂ ਰਾਸ਼ਨ ਦੀਆਂ ਕਿੱਟਾਂ