ਮਾਪਿਆਂ ਅਤੇ ਅਧਿਆਪਕਾਂ ਦੀ ਮਿਲਣੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ – ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਸਕੂਲਾਂ ਵਿੱਚ ਕਰਵਾਏ ਗਏ ਮੈਗਾ ਪੀ.ਟੀ.ਐਮ ਕਰਵਾਇਆ ਗਿਆ। ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ , ਪ੍ਰੀਤ ਨਗਰ ਪਿੰਡ ਅੱਜੋਵਾਲ, ਹੁਸ਼ਿਆਰਪੁਰ ਵਿਖੇ ਕਰਵਾਏ ਗਏ ਮੈਗਾ ਮਾਪਿਆਂ – ਅਧਿਆਪਕਾਂ ਮਿਲਣੀ ਦੌਰਾਨ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਮਿਲਣੀਆਂ ਖਾਸ ਕਰਕੇ ਪਿੰਡਾਂ ਵਿੱਚ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਬਹੁਤ ਹੀ ਸ਼ਲਾਘਾਯੋਗ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੇ ਬੱਚੇ ਪੜਦੇ ਹਨ ਅਤੇ ਇਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਵਿੱਦਿਆ ਪ੍ਰਾਪਤ ਕਰਵਾਉਣ ਅਤੇ ਇਨ੍ਹਾਂ ਦੇ ਵਿਕਾਸ ਲਈ ਟਰਸਟ ਵੱਲੋ ਲੰਮੇ ਸਮੇਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ । ਉਨ੍ਹਾਂ ਕਿਹਾ ਕਿ ਟਰਸਟ ਵੱਲੋ ਸਕੂਲ ਦੇ ਅਧਿਆਪਕਾਂ , ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਇਸ ਸਕੂਲ ਨੂੰ ਵਿਦਿਆ ਦੇ ਖੇਤਰ ਵਿੱਚ ਪੰਜਾਬ ਦਾ ਬਿਹਤਰੀਨ ਸਕੂਲ ਬਣਾਇਆ ਜਾਵੇਗਾ।
ਟਰਸਟ ਵੱਲੋ ਇਥੋਂ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਦਿਵਾਉਣ ਲਈ ਵਿਸ਼ੇਸ਼ ਟਰੇਨਿੰਗ ਵੀ ਲਈ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਤੇ ਪਿੰਡ ਦੇ ਸਰਪੰਚ ਸ਼੍ਰੀ ਮਤੀ ਆਰਤੀ ਸ਼ਰਮਾ, ਪੰਚ ਸਰਦਾਰ ਰਜਿੰਦਰ ਸਿੰਘ, ਸ਼੍ਰੀ ਮਤੀ ਬਬਲੀ, ਸ਼੍ਰੀ ਮਤੀ ਅਮਰ ਕੌਰ, ਸ਼੍ਰੀ ਮਤੀ ਜੋਤੀ ਬਾਲਾ ਅਤੇ ਸ਼੍ਰੀ ਮਤੀ ਸਰਬਜੀਤ ਕੌਰ
ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਅਜਿਹੀਆਂ ਮਿਲਣੀਆਂ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਸਾਰਨ ਲਈ ਸ਼ਲਾਘਾਯੋਗ ਭੁਮਿਕਾ ਨਿਭਾ ਸਕਦੀਆਂ ਹਨ ਉਨ੍ਹਾਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਇਲਾਕੇ ਵਿੱਚ ਰਹਿ ਪਰਿਵਾਰਾਂ ਦੇ ਬੱਚਿਆਂ ਵਿੱਚ ਵਿਦਿਆ ਪ੍ਰਾਪਤ ਕਰਨ ਲਈ ਉਤਸ਼ਾਹ ਵੱਧ ਰਿਹਾ ਹੈ।
ਇਸ ਮੌਕੇ ਤੇ ਟਰਸਟ ਦੇ ਚੇਅਰਮੈਨ ਇਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ ਅਤੇ ਸ਼੍ਰੀ ਜੇ ਐਸ ਆਹਲੂਵਾਲੀਆ ਵਲੋਂ ਵੀ ਆਪਣੇ ਸੰਦੇਸ਼ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ।
ਟਰਸਟ ਦੇ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ, ਜਤਿੰਦਰ ਕੌਰ ਅਤੇ ਪ੍ਰਿੰਸੀਪਲ ਰਚਨਾ ਕੌਰ ਵੀ ਇਸ ਮੋਕੇ ਤੇ ਮੌਜੂਦ ਸਨ ।
ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪਰਵੀਨ ਕੁਮਾਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਸਕੂਲ ਦੀ ਬਿਹਤਰੀ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ, ਵਿਦਿਆਰਥੀਆਂ ਦੇ ਮਾਪਿਆਂ, ਇਲਾਕੇ ਦੇ ਪਤਵੰਤਿਆਂ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਦੇ ਸਹਿਯੋਗ ਇਸ ਸਕੂਲ ਪੜਾਈ ਅਤੇ ਵਿਦਿਆਰਥੀਆਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਪੰਜਾਬ ਦਾ ਅਵੱਲ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਇਸ ਮੌਕੇ ਤੇ ਨਵੀਂ ਚੁਣੀ ਗਈ ਸਰਪੰਚ ਸ਼੍ਰੀ ਮਤੀ ਆਰਤੀ ਸ਼ਰਮਾ ਅਤੇ ਹੋਰ ਮਹਿਮਾਨਾਂ ਨੂੰ ਸਕੂਲ ਦੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਮੰਡੀਆਂ ਦਾ ਦੌਰਾ, ਲਿਫਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
Next articleਹਸਨਪੁਰ ਸਕੂਲ ਵਿਖੇ ਡੀ.ਐਸ.ਪੀ. ਖੋਸਾ ਹੋਏ ਬੱਚਿਆਂ ਦੇ ਰੂ-ਬ-ਰੂ