ਸਮਾਰਟ ਸਕੂਲ ਜੈਨਪੁਰ ਵਿੱਚ ਮਾਪੇ ਅਧਿਆਪਕ ਮਿਲਣੀ ਆਯੋਜਿਤ

ਕੈਪਸ਼ਨ - ਸਰਕਾਰੀ ਸਮਾਰਟ ਸਕੂਲ ਜੈਨਪੁਰ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਦ੍ਰਿਸ਼

ਪ੍ਰੀ ਪ੍ਰਾਇਮਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਿਆ ਵੱਡੀ ਗਿਣਤੀ ਵਿੱਚ ਭਾਗ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਚੱਲਦੇ ਜ਼ਿਲ੍ਹਾ ਸਿੱਖਿਆ ਅਫਸਰ (ਐ ਸਿ) ਗੁਰਭਜਨ ਸਿੰਘ ਲਸਾਨੀ , ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਐ ਸਿ) ਸ੍ਰੀਮਤੀ ਨੰਦਾ ਧਵਨ , ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ ਸਿ) ਬਿਕਰਮਜੀਤ ਸਿੰਘ ਥਿੰਦ ਦੇ ਆਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜੈਨਪੁਰ ਤੇ ਸਰਕਾਰੀ ਮਿਡਲ ਸਮਾਰਟ ਸਕੂਲ ਜੈਨਪੁਰ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਜਿੱਥੇ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਉਥੇ ਹੀ ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਮੁਖੀ ਕੰਵਲਪ੍ਰੀਤ ਸਿੰਘ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸਮੁੱਚੇ ਭਾਰਤ ਵਿੱਚ ਪਹਿਲਾ ਸਥਾਨ ਹਾਸਲ ਕਰਨ ਤੇ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਭਾਗ ਦੁਆਰਾ ਕੋਵਿੰਡ -19 ਦੇ ਚੱਲਦੇ ਜਿੱਥੇ ਸਕੂਲ ਬੰਦ ਦੇ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਆਨਲਾਈਨ ਜਮਾਤਾਂ, ਦੂਰਦਰਸ਼ਨ ਦੇ ਖੇਤਰੀ ਚੈਨਲ ਡੀ ਡੀ ਪੰਜਾਬੀ ਤੇ ਸਵੇਰੇ 9 ਵਜੇ ਤੋਂ ਲਗਾਈਆਂ ਜਾਂਦੀਆਂ ਆਨਲਾਈਨ ਜਮਾਤਾਂ , ਸਰਕਾਰੀ ਸਕੂਲਾਂ ਵਿਚ ਹੋ ਰਹੀ ਪ੍ਰੋਜੈਕਟਰ ਤੇ ਐਲ ਈ ਡੀ ਨਾਲ ਪੜ੍ਹਾਈ ,ਇਸ ਦੇ ਨਾਲ ਹੀ ਇੰਗਲਿਸ਼ ਬੂਸਟਰ ਕਲੱਬ ਤਹਿਤ ਬੱਚਿਆਂ ਨੂੰ ਅੰਗਰੇਜ਼ੀ ਵਿਚ ਵੱਖ ਵੱਖ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸਥਾਰਪੂਰਵਕ ਦੱਸਿਆ ।

ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੜ੍ਹੋ ਪੰਜਾਬ ਦਾ ਮਟੀਰੀਅਲ ਤੇ ਅਭਿਆਸ ਪੁਸਤਕਾਂ ਵੀ ਵੰਡੀਆਂ ਗਈਆਂ। ਜਿਸ ਨਾਲ ਬੱਚੇ ਘਰ ਬੈਠ ਕੇ ਆਸਾਨੀ ਨਾਲ ਆਪਣਾ ਸਿਲੇਬਸ ਕਰ ਸਕਦੇ ਹਨ । ਅੰਤ ਵਿੱਚ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਦਾ ਸਮੂਹ ਸਟਾਫ ਵੱਲੋਂ ਸਵਾਗਤ ਤੇ ਧੰਨਵਾਦ ਵੀ ਕੀਤਾ ਗਿਆ । ਇਸ ਮਾਪੇ ਅਧਿਆਪਕ ਮਿਲਣੀ ਨੂੰ ਸਫਲ ਬਣਾਉਣ ਲਈ ਜਿੱਥੇ ਸਕੂਲ ਮੁੱਖੀ ਕੰਵਲਪ੍ਰੀਤ ਸਿੰਘ, ਗੀਤਾਂਜਲੀ ਬਲਾਕ ਮੀਡੀਆ ਕੋਆਰਡੀਨੇਟਰ , ਸਕੂਲ ਮੁੱਖੀ (ਮਿਡਲ) ਪ੍ਰੀਤੀ ਮਹਿਤਾ, ਬਲਜੀਤ ਕੌਰ , ਰਮਨਦੀਪ ਕੌਰ, ਜਸਵਿੰਦਰ ਕੌਰ ਆਦਿ ਨੇ ਅਹਿਮ ਭੂਮਿਕਾ ਨਿਭਾਈ। ਉੱਥੇ ਹੀ ਇਸ ਮੌਕੇ ਤੇ ਐੱਸ ਐੱਮ ਸੀ ਚੇਅਰਪਰਸਨ ਪਰਮਜੀਤ ਕੌਰ, ਬਲਵਿੰਦਰ ਕੌਰ , ਬਲਜੀਤ ਕੌਰ, ਜਸਵੀਰ ਕੌਰ ਮੋਹਣ ਸਿੰਘ,ਜਸਵਿੰਦਰ ਕੌਰ ਆਦਿ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleYouth Cong workers protest against LPG price hike in Delhi
Next articleProtesting AAP workers face water cannons near Punjab CM’s house