
ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਹਰ ਪੰਜਾਬੀ ਆਪਣਾ ਫਰਜ਼ ਤਨਦੇਹੀ ਨਾਲ ਨਿਭਾਵੇ-ਪ੍ਰਗਟ ਸਿੰਘ
ਕਪੂਰਥਲਾ, 26 ਜਨਵਰੀ (ਕੌੜਾ )-ਪੰਜਾਬ ਦੇ ਕੈਬਨਿਟ ਮੰਤਰੀ ਪਦਮ ਸ੍ਰੀ ਸ.ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਦਰਪੇਸ਼ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਹਰ ਪੰਜਾਬੀ ਨੂੰ ਆਪਣਾ ਫਰਜ਼ ਪੂਰੀ ਤਨਦੇਹੀ ਨਾਲ ਨਿਭਾਵੇ। ਅੱਜ ਇੱਥੇ ਗਣਤੰਤਰ ਦਿਵਸ ਮੌਕੇ ਗੂਰੁ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਹਰੀਸ਼ ਦਿਆਮਾ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪਰੇਡ ਦਾ ਨਿਰਿਖਣ ਕੀਤਾ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਬਣਨ ਪਿੱਛੋਂ ਜਦੋਂ ਦੇ ਸਾਲ ਜਿਵੇਂਂ-ਜਿਵੇਂਂਅੱਗੇ ਵੱਧ ਰਹੇ ਹਨ ਤਾਂ ਉਸੇ ਤਰ੍ਹਾਂ ਸਾਡੇ ਲਈ ਚੁਣੌਤੀਆਂਂਵੀ ਵੱਧ ਰਹੀਆਂਂਹਨ। ਉਨ੍ਹਾਂ ਕਿਹਾ ਕਿ ਚੁਣੌਤੀਆਂਂਨੂੰ ਪੰਜਾਬੀਆਂਂਨੇ ਪਹਿਲਾਂ ਵੀ ਖਿੜ੍ਹੇ ਮੱਥੇ ਪ੍ਰਵਾਨ ਵੀ ਕੀਤਾ ਹੈ ਅਤੇ ਭਵਿੱਖ ਦੀਆਂ ਮੁਸ਼ਕਿਲਾਂ ਦੇ ਟਾਕਰੇ ਲਈ ਸਾਨੂੰ ਸਭ ਨੂੰ ਮਿਲਕੇ ਹੰਭਲਾ ਮਾਰਨ ਦੀ ਲੋੜ ਹੈ।

ਕੋਵਿਡ ਕਾਰਨ ਸੰਖੇਪ ਰੂਪ ਵਿਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ ਜਿਸਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਕਮਲਜੀਤ ਸਿੰਘ ਔਲਖ ਨੇ ਕੀਤੀ। ਇਸ ਤੋਂ ਇਲਾਵਾ ਪੰਜਾਬ ਪੁਲਿਸ (ਪੁਰਸ਼) ਦੀ ਅਗਵਾਈ ਏ.ਐਸ.ਆਈ ਸ.ਜਸਬੀਰ ਸਿੰਘ, ਪੰਜਾਬ ਪੁਲਿਸ (ਮਹਿਲਾ)ਐਸ.ਆਈ ਕਾਂਤੀ ਰਾਣੀ ਅਤੇ ਪੰਜਾਬ ਹੋਮ ਗਾਰਡਜ਼ ਦੀ ਅਗਵਾਈ ਏ.ਐਸ.ਆਈ ਨਿਰਮਲ ਸਿੰਘ ਨੇ ਕੀਤੀ।

ਇਸ ਮੌਕੇ ਜਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਅਦਿਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਪੀ. ਜਗਜੀਤ ਸਿੰਘ ਸਰੋਆ ਤੇ ਐਸ.ਡੀ.ਐਮ. ਡਾ. ਜੈਇੰਦਰ ਸਿੰਘ ਤੇ ਹੋਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly