ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਸਥਿਤ ਟੋਲ ਪਲਾਜ਼ਾ ਬੱਛੂਆਂ ਤੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਟੋਲ ਪਲਾਜ਼ਾ ਬੱਛੂਆਂ ਤੇ ਐਕਸੀਡੈਂਟ ਹੋ ਗਿਆ ਹੈ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਬਲੈਰੋ ਪਿੱਕਅਪ ਜੀਪ ਜਿਸ ਦਾ ਨੰਬਰ ਸੀ ਐਚ 01ਟੀਬੀ 0166 ਜਿਸਨੂੰ ਕਿ ਸਤਾਬ ਲਾਲ ਪੁੱਤਰ ਭੰਗੀ ਪੰਡਿਤ ਵਾਸੀ ਗੋਬਿੰਦਪੁਰਾ, ਮਨੀ ਮਾਜਰਾ,ਚੰਡੀਗੜ੍ਹ ਜੋ ਕਿ ਡੇਰਾਬੱਸੀ ਤੌ ਜੰਮੂ ਜਾ ਰਿਹਾ ਸੀ ਇਸ ਗੱਡੀ ਟੋਲ ਪਲਾਜ਼ਾ ਬੱਛੂਆਂ ਦੇ ਨਜ਼ਦੀਕ ਖੜ੍ਹੀ ਸੀ ਅਤੇ ਇੱਕ ਮੋਟਰਸਾਈਕਲ ਜਿਸ ਦਾ ਨੰਬਰ ਪੀ ਬੀ 20ਸੀ 6214 ਜਿਸਨੂੰ ਜਸਪ੍ਰੀਤ ਪੁੱਤਰ ਮਦਨ ਲਾਲ ਵਾਸੀ ਰਾਏਪੁਰ ਨੰਗਲ ਜਿਲਾ ਸ.ਭ.ਸ ਨਗਰ ਚਲਾ ਰਿਹਾ ਇਹ ਮੋਟਰਸਾਈਕਲ ਸਵਾਰ ਰੋਪੜ੍ਹ ਸਾਇਡ ਤੋਂ ਬਲਾਚੌਰ ਜਾ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਸਵਾਰ ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ ਮੋਟਰਸਾਈਕਲ ਸਵਾਰ ਬਲੈਰੋ ਪਿੱਕਅਪ ਦੇ ਪਿੱਛੋਂ ਟਕਰਾ ਜਿਸ ਨਾਲ ਮੋਟਰਸਾਈਕਲ ਜਖ਼ਮੀ ਹੋ ਗਿਆ ।ਜਿਸਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ਼ ਲਈ ਸਿਵਲ ਹਸਪਤਾਲ ਬਲਾਚੌਰ ਪਹੁੰਚਾਇਆ ਗਿਆ ।ਐਸ ਐਸ ਐਫ ਦੀ ਟੀਮ ਵਲੋਂ ਇਸ ਹਾਦਸੇ ਦੀ ਸੂਚਨਾ
ਥਾਣਾ ਕਾਠਗੜ੍ਹ ਤੇ ਕੰਟਰੋਲ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਗਈ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



