ਸੰਸਦ ਜਮਹੂਰੀਅਤ ਦਾ ਮੰਦਰ: ਮਤਭੇਦਾਂ ਨੂੰ ਲੋਕ ਸੇਵਾ ’ਚ ਅੜਿੱਕਾ ਨਾ ਬਣਨ ਦੇਣ ਚੁਣੇ ਪ੍ਰਤੀਨਿਧੀ: ਰਾਸ਼ਟਰਪਤੀ

ਨਵੀਂ ਦਿੱਲੀ (ਸਮਾਜ ਵੀਕਲੀ) : ਸੰਸਦ ਨੂੰ ਲੋਕਤੰਤਰ ਦਾ ਮੰਦਰ ਕਰਾਰ ਦਿੰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਕਿਹਾ ਕਿ ਹਰ ਸੰਸਦ ਮੈਂਬਰ ਦੀ ਜ਼ਿੰਮੇਵਾਰੀ ਹੈ ਕਿ ਉਹ ਸੰਸਦ ਵਿੱਚ ਉਹੀ ਭਾਵਨਾ ਦਿਖਾਏ ਜਿਹੜੀ ਉਹ ਆਪਣੇ ਧਾਰਮਿਕ ਸਥਾਨਾਂ ਵਿੱਚ ਦਿਖਾਉਂਦਾ ਹੈ ਅਤੇ ਮਤਭੇਦਾਂ ਨੂੰ ਲੋਕ ਸੇਵਾ ਦੇ ਅਸਲ ਉਦੇਸ਼ ਦੇ ਰਾਹ ਵਿੱਚ ਰੁਕਾਵਟ ਨਾ ਬਣਨ ਦਿੱਤਾ ਜਾਵੇ। ਸੰਵਿਧਾਨ ਦਿਵਸ ’ਤੇ ਸੰਸਦ ਦੇ ਸੈਂਟਰਲ ਹਾਲ ‘ਚ ਸਮਾਗਮ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਗ੍ਰਾਮ ਸਭਾ, ਵਿਧਾਨ ਸਭਾ ਅਤੇ ਸੰਸਦ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਇਕ ਹੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਦੀ ਪਹਿਲ ਆਪਣੇ ਇਲਾਕੇ ਦੇ ਸਮੂਹ ਲੋਕਾਂ ਦੀ ਭਲਾਈ ਅਤੇ ਦੇਸ਼ ਹਿੱਤ ਵਿੱਚ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਾ ਵਿੱਚ ਮਤਭੇਦ ਹੋ ਸਕਦੇ ਹਨ ਪਰ ਕੋਈ ਵੀ ਮਤਭੇਦ ਇੰਨਾ ਵੱਡਾ ਨਹੀਂ ਹੋਣਾ ਚਾਹੀਦਾ ਕਿ ਲੋਕ ਸੇਵਾ ਦੇ ਅਸਲ ਮਕਸਦ ਵਿੱਚ ਰੁਕਾਵਟ ਪੈਦਾ ਹੋਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਬੀਆਈ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ
Next articleਮੁੰਬਈ: 26/11 ਦੇ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਸ਼ਰਧਾਂਜਲੀਆਂ