ਨਵੀਂ ਦਿੱਲੀ (ਸਮਾਜ ਵੀਕਲੀ):ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਇਕ ਦਿਨ ਪਹਿਲਾਂ ਵਾਈਐੱਸਆਰ ਕਾਂਗਰਸ ਨੇ ਮੰਗ ਕੀਤੀ ਹੈ ਕਿ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਲਈ ਸਬੰਧਤ ਧਿਰਾਂ ਨਾਲ ਗੱਲਬਾਤ ਲਈ ਸਾਂਝੀ ਪਾਰਲੀਮਾਨੀ ਕਮੇਟੀ ਬਣਾਈ ਜਾਵੇ। ਰਾਜ ਸਭਾ ’ਚ ਵਾਈਐੱਸਆਰ ਕਾਂਗਰਸ ਦੇ ਆਗੂ ਵਿਜੈਸਾਈ ਰੈੱਡੀ ਨੇ ਕਿਹਾ ਕਿ ਪਾਰਟੀ ਦੀ ਇਹ ਵੀ ਮੰਗ ਹੈ ਕਿ ਸਮੁੰਦਰੀ ਜੀਵਾਂ ਅਤੇ ਪੋਲਟਰੀ ਉਤਪਾਦਾਂ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਦੇ ਘੇਰੇ ਅੰਦਰ ਲਿਆਂਦਾ ਜਾਵੇ। ਪਾਰਟੀ ਨੇ ਇਹ ਦੋਵੇਂ ਮੰਗਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ’ਚ ਉਠਾਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly