HOME ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ – ਆਸ਼ਿਕਾ ਜੈਨ

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ – ਆਸ਼ਿਕਾ ਜੈਨ

4

ਕਿਹਾ, ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਨਿਭਾਉਂਦੇ ਹਨ ਮਹੱਤਵਪੂਰਨ ਭੂਮਿਕਾ

ਹੁਸ਼ਿਆਰਪੁਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਨਗਰ ਨਿਗਮ ਕਮਿਸ਼ਨਰ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ। ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਵੋਟਰ ਇਸਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਨਾ ਸਿਰਫ਼ ਆਪਣੀ ਵੋਟ ਪਾਉਣੀ ਚਾਹੀਦੀ ਹੈ ਬਲਕਿ ਦੂਜਿਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਪਾਉਣ ਦਾ ਅਧਿਕਾਰ ਇਕ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਪਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਵਿੱਚ ਸ਼ਾਮਿਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਲ ਭਰ ਵੋਟਾਂ ਬਣਾਉਣ ਲਈ ਕੰਮ ਕਰਦੇ ਹਨ ਅਤੇ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ ਕਾਰਡ ਵੰਡੇ ਅਤੇ ਨੌਜਵਾਨ ਵੋਟਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸਹੁੰ ਚੁਕਾਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ
Next articleਸੰਵਿਧਾਨ ਕੇ ਸਨਮਾਨ ਮੇਂ ਬੀ ਐਸ ਪੀ ਮੈਦਾਨ ਮੇਂ ਪ੍ਰਵੀਨ ਬੰਗਾ