ਬਠਿੰਡਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਨਿੰਦਰ ਕੌਰ ਦੇ ਦਿਸਾ-ਨਿਰਦੇਸ਼ਾਂ ਹੇਠ, ਦਿੱਲੀ ਪਬਲਿਕ ਸਕੂਲ, ਗੋਨਿਆਣਾ ਰੋਡ ਬਠਿੰਡਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿੱਚ ਬਲਾਕ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਜੇਤੂ ਬੱਚਿਆਂ ਨੇ ਜਿੱਥੇ ਆਪਣੇ ਬਲਾਕ ਦਾ ਨਾਂ ਰੋਸ਼ਨ ਕੀਤਾ, ਉੱਥੇ ਹੀ ਹੁਣ ਉਹ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਦਾਅਵੇਦਾਰੀ ਪੇਸ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਖੇਡ ਇੰਚਾਰਜ, ਗੁਰਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਜ਼ਰੂਰੀ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਸਿਹਤਮੰਦ ਭਾਵਨਾ ਪੈਦਾ ਕਰਦੀਆਂ ਹਨ ਅਤੇ ਨਾਲ ਹੀ ਜਿੱਤ-ਹਾਰ ਨੂੰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਪ੍ਰਦਾਨ ਕਰਦੀਆਂ ਹਨ। ਦਿੱਲੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਵੀ ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਜਗ੍ਹਾ ਬਣਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਕਾਬਲਿਆਂ ਦੇ ਕਨਵੀਨਰ ਗੁਰਜਿੰਦਰ ਕੁਮਾਰ ਅਤੇ ਜਤਿੰਦਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਘੁੰਨਸ ਪੰਨੇਰੀ ਨੇ 50 ਮੀਟਰ ਦੀ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਰੋਹਨ ਕੁਮਾਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਏਕਮਨੂਰ ਸਿੰਘ ਢਿੱਲੋਂ ਨੇ 100 ਮੀਟਰ ਦੀ ਦੌੜ ਵਿੱਚ ਪਹਿਲਾ ਸਥਾਨ ਜਿੱਤਿਆ ਅਤੇ ਸਕਸ਼ਮ ਗੋਸਾਈਂ ਦੂਸਰੇ ਸਥਾਨ ‘ਤੇ ਰਿਹਾ। ਲੜਕੀਆਂ ਦੇ ਮੁਕਾਬਲਿਆਂ ਵਿੱਚ ਅਦਵਿਕਾ ਅਗਰਵਾਲ ਨੇ ਦੋਹਰੀ ਸਫਲਤਾ ਹਾਸਲ ਕਰਦਿਆਂ 50 ਮੀਟਰ ਅਤੇ 100 ਮੀਟਰ ਦੋਹਾਂ ਈਵੈਂਟਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਖ਼ੁਆਬਨੂਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ। ਆਸ਼ਾ, ਸਰਕਾਰੀ ਪ੍ਰਾਇਮਰੀ ਸਕੂਲ, ਖੇਤਾ ਬਸਤੀ ਸਿਵੀਆਂ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਅੰਕਿਤਾ, ਸਰਕਾਰੀ ਪ੍ਰਾਇਮਰੀ ਸਕੂਲ, ਖੇਤਾ ਬਸਤੀ ਸਿਵੀਆਂ ਨੇ ਬ੍ਰੈਸਟ ਸਟ੍ਰੋਕ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨੰਦਨੀ, ਦਿੱਲੀ ਪਬਲਿਕ ਸਕੂਲ ਨੇ ਬੈਕ ਸਟ੍ਰੋਕ ਵਿੱਚ ਪਹਿਲਾ ਸਥਾਨ ਜਿੱਤ ਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ ।ਜੇਤੂ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨੇ ਉਨ੍ਹਾਂ ਦੇ ਮਾਪਿਆਂ, ਸਕੂਲਾਂ ਅਤੇ ਬਲਾਕ ਬਠਿੰਡਾ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਇਸ ਮੌਕੇ ਸੈਂਟਰ ਹੈੱਡ ਟੀਚਰ ਸਤਨਾਮ ਸਿੰਘ, ਡੀ.ਪੀ.ਈ. ਸੁਖਪਾਲ ਸਿੰਘ, ਅਧਿਆਪਕ ਮਨਦੀਪ ਸਿੰਘ, ਦਿੱਲੀ ਪਬਲਿਕ ਸਕੂਲ ਦੇ ਕੋਚ ਜਸ਼ਨਦੀਪ ਕੌਰ ਅਤੇ ਏਕਮਦੀਪ ਸਿੰਘ ਸਮੇਤ ਕਈ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਉਨ੍ਹਾਂ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਹ ਸਾਰੇ ਵਿਦਿਆਰਥੀ ਹੁਣ ਅੱਗੇ ਹੋਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



